ਲੁਧਿਆਣਾ ਦੇ ਹੈਬੋਵਾਲ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਭਰਾ ਨੇ ਆਪਣੇ ਹੀ ਭਰਾ ‘ਤੇ ਗੋਲੀ ਚਲਾ ਦਿੱਤੀ। ਦਰਅਸਲ ਲੁਧਿਆਣਾ ਦੇ ਵਿੱਚ ਆਪਸੀ ਵਿਵਾਦ ਦੇ ਚਲਦਿਆਂ ਕਾਰਪਰੇਸ਼ਨ ਵਿੱਚ ਤੈਨਾਤ ਦੋ ਪੁਲੀਸ ਮੁਲਾਜ਼ਮਾਂ ਨੇ ਇੱਕ ਦੂਜੇ ਤੇ ਅੱਜ ਫਾਇਰਿੰਗ ਕਰ ਦਿੱਤੀ ਜੋ ਦੋਵੇਂ ਭਰਾ ਦੱਸੇ ਜਾ ਰਹੇ ਹਨ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ਜਿਸ ਕਰਕੇ ਇਹ ਫਾਇਰਿੰਗ ਹੋਈ ਹੈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੇ ਢਿੱਡ ਵਿੱਚ ਗੋਲੀ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ ਜਿਸ ਨੂੰ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਏ. ਐਸ. ਆਈ. ਜਨਕ ਰਾਜ ਦਾ ਆਪਣੇ ਭਰਾ ਵਿਜੈ ਕੁਮਾਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਜਨਕ ਰਾਜ ਨੇ ਵਿਜੈ ਕੁਮਾਰ ਤੇ ਗੋਲੀ ਚਲਾ ਦਿੱਤੀ, ਜਖ਼ਮੀ ਨੂੰ ਇਸ ਵੇਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਸ ਮੌਕੇ ਤੇ ਪਹੁੰਚ ਕੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ਤੇ ਪਹੁੰਚੇ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਦੀਪਕ ਪਾਰੇਖ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਹੀ ਉਹਨਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਸੀ ਕਿ ਦੋ ਭਰਾ ਜੋ ਦੋਵੇਂ ਹੀ ਕਾਰਪੋਰੇਸ਼ਨ ਵਿੱਚ ਬਤੌਰ ਪੁਲਿਸ ਮੁਲਾਜ਼ਮ ਤੈਨਾਤ ਵਿਚਕਾਰ ਆਪਸੀ ਰੰਜਿਸ਼ ਦੇ ਕਾਰਨ ਝਗੜਾ ਹੋ ਗਿਆ। ਜਿਸ ਤੋਂ ਬਾਅਦ ਗੋਲੀ ਵੀ ਚਲਾਈ ਗਈ ਹੈ। ਇਹ ਪੂਰੀ ਘਟਨਾ ਪਰਤਾਪ ਪੁਰ ਵਾਲਾ ਵਿਖੇ ਵਾਪਰੀ ਹੈ।