ਜਿੱਥੇ ਪੂਰੇ ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ, ਉੱਥੇ ਹੀ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵੀ ਨਿਰੰਤਰ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਫਿਲਮ ਦੀ ਸ਼ੂਟਿੰਗ ਦੌਰਾਨ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ।
ਜਿੱਥੇ ਇਸ ਦੌਰਾਨ ਕਪਿਲ ਸ਼ਰਮਾ ਸ਼ੋਅ ਵਿੱਚ ਕਪਿਲ ਦੀ ਭੂਆ ਦਾ ਕਿਰਦਾਰ ਨਿਭਾਉਣ ਵਾਲੀ ਅਭਿਨੇਤਰੀ ਉਪਾਸਨਾ ਸਿੰਘ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖਬਰ ਇਹ ਹੈ ਕਿ ਉਪਾਸਨਾ ਫਿਲਮ ਦੀ ਕਾਸਟ ਨਾਲ ਸ਼ੂਟਿੰਗ ਲਈ ਰੂਪਨਗਰ ਦੀ ਮਰਿੰਡਾ ਦੀ ਸ਼ੂਗਰ ਮਿੱਲ ਪਹੁੰਚੀ ਸੀ। ਜਿਵੇਂ ਹੀ ਇਸ ਖ਼ਬਰ ਬਾਰੇ ਪੰਜਾਬ ਪੁਲਿਸ ਨੂੰ ਪਤਾ ਲੱਗਿਆ ਪੁਲਿਸ ਮੌਕੇ ਤੇ ਪਹੁੰਚ ਗਈ। ਜਿਸ ਤੋਂ ਬਾਅਦ ਜਦੋਂ ਪੁਲਿਸ ਨੇ ਸ਼ੂਟਿੰਗ ਦੀ ਮਨਜ਼ੂਰੀ ਦੀ ਮੰਗ ਕੀਤੀ ਤਾਂ ਉਨ੍ਹਾਂ ਕੋਲ ਇਸ ਦਾ ਕੋਈ ਜਵਾਬ ਨਹੀਂ ਸੀ।
ਜਿਸ ਤੋਂ ਬਾਅਦ ਪੁਲਿਸ ਨੇ ਅਭਿਨੇਤਰੀ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਿਸ ਨੇ ਪੂਰੇ ਸੂਟ ਸੈਟ ਦੀ ਵੀਡੀਓ ਵੀ ਬਣਾਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਬਾਲੀਵੁੱਡ ਅਤੇ ਪੰਜਾਬੀ ਅਦਾਕਾਰ ਜਿੰਮੀ ਸ਼ੇਰਗਿੱਲ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਅਭਿਨੇਤਾ ‘ਤੇ ਦੋਸ਼ ਲਗਾਇਆ ਗਿਆ ਸੀ ਕਿ ਉਹ ਆਪਣੀ ਫਿਲਮ ਦੀ ਸ਼ੂਟਿੰਗ ਦੌਰਾਨ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਹੈ। ਜਿੱਥੇ ਸੈੱਟ ‘ਤੇ 150 ਤੋਂ ਵੱਧ ਲੋਕਾਂ ਦਾ ਇਕੱਠ ਸੀ। ਜਿਨ੍ਹਾਂ ਵਿੱਚੋਂ ਬਹੁਤੇ ਲੋਕਾਂ ਨੇ ਮਾਸਕ ਵੀ ਨਹੀਂ ਪਾਏ ਹੋਏ ਸਨ।
Comment here