ਪੰਜਾਬ, ਸਿੰਧ, ਖੈਬਰ ਪਖਤੂਨਖਵਾ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਪ੍ਰਸ਼ਾਸਨ ਨੇ ਪਾਕਿਸਤਾਨ ਵਿਚ ਈਦ-ਉਲ-ਫਿਤਰ ਦੌਰਾਨ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਅੱਠ ਤੋਂ 15 ਮਈ ਦੇ ਵਿਚਕਾਰ ਮੁਕੰਮਲ ਤਾਲਾਬੰਦੀ ਦਾ ਐਲਾਨ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਸਰਕਾਰ ਕੋਵਿਡ -19 ਦੇ ਫੈਲਣ ਨੂੰ ਰੋਕਣ ਲਈ ਕਦਮ ਚੁੱਕੇ ਜਾਣ ਦੇ ਬਾਵਜੂਦ ਦੇਸ਼ ਵਿੱਚ ਸੰਕਰਮਣ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪੰਜਾਬ ਦੇ ਸਿਹਤ ਮੰਤਰੀ ਯਾਸਮੀਨ ਰਾਸ਼ਿਦ ਨੇ ਕਿਹਾ ਕਿ ਅੱਠ ਦਿਨਾਂ ਤੱਕ ਬੰਦ ਰਹਿਣ ਦੌਰਾਨ ਦੁਕਾਨਾਂ, ਸ਼ਾਪਿੰਗ ਮਾਲ ਅਤੇ ਬਾਜ਼ਾਰ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜਾਈ ਨੂੰ ਕਾਬੂ ਕਰਨ ਲਈ ਈਦ ਦੌਰਾਨ ਪੁਲਿਸ, ਰੇਂਜਰਾਂ ਅਤੇ ਫੌਜੀ ਜਵਾਨ ਤਾਇਨਾਤ ਕੀਤੇ ਜਾਣਗੇ। ਰਾਸ਼ਿਦ ਨੇ ਕਿਹਾ ਕਿ ਤਾਲਾਬੰਦੀ ਦੌਰਾਨ ਦਵਾਈਆਂ, ਕੋਰੋਨਾ ਵਾਇਰਸ ਟੀਕਾਕਰਨ ਕੇਂਦਰ, ਪੈਟਰੋਲ ਪੰਪ, ਛੋਟੀਆਂ ਕਰਿਆਨੇ ਦੀਆਂ ਦੁਕਾਨਾਂ, ਡੇਅਰੀ, ਸਬਜ਼ੀਆਂ, ਫਲਾਂ ਅਤੇ ਮੀਟ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।

ਖੈਬਰ ਪਖਤੂਨਖਵਾ, ਸਿੰਧ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਪ੍ਰਸ਼ਾਸਨ ਨੇ ਵੀ ਇਸੇ ਤਰ੍ਹਾਂ ਦੇ ਨੋਟਿਸ ਜਾਰੀ ਕੀਤੇ ਹਨ। ਯੋਜਨਾ ਮੰਤਰੀ ਅਤੇ ਐਨਸੀਓ ਦੇ ਮੁਖੀ ਅਸਦ ਉਮਰ ਨੇ ਕਿਹਾ ਸੀ ਕਿ ਟੀਕਾਕਰਨ ਮੁਹਿੰਮ ਨਾਲ ਸਖਤ ਸਾਵਧਾਨੀ ਉਪਾਵਾਂ ਦਾ ਸਕਾਰਾਤਮਕ ਅਸਰ ਹੋਇਆ ਹੈ। ਖ਼ਬਰਾਂ ਮੁਤਾਬਕ ਮਹਾਂਮਾਰੀ ਦੀ ਤੀਜੀ ਲਹਿਰ ਮਾਰਚ ਵਿੱਚ ਆਈ ਸੀ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਪਾਕਿਸਤਾਨ ਵਿੱਚ ਹੁਣ ਤੱਕ 18,537 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ, ਜਦੋਂ ਕਿ ਸੰਕਰਮਣ ਦੇ 845,833 ਮਾਮਲੇ ਸਾਹਮਣੇ ਆਏ ਹਨ।
Comment here