CoronavirusIndian PoliticsLudhiana NewsNationNewsPunjab newsWorld

ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਸਿੱਖਿਆ ਬਲਾਕਾਂ ਦੇ ਪੁਨਰ-ਗਠਨ ਨੂੰ ਪ੍ਰਵਾਨਗੀ, 27 ਪ੍ਰਾਇਮਰੀ ਸਕੂਲਾਂ ਦੇ ਬਦਲੇ ਬਲਾਕ

ਸਕੂਲਾਂ ਦੇ ਕੰਮ-ਕਾਜ ਨੂੰ ਸਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ 27 ਪ੍ਰਾਇਮਰੀ ਸਕੂਲਾਂ ਦੇ ਬਲਾਕ ਬਦਲਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਤੋਂ ਬਾਅਦ ਫਤਹਿਗੜ ਜ਼ਿਲੇ ਦੇ ਸੱਤ, ਬਠਿੰਡਾ ਦੇ ਸੱਤ, ਫਿਰੋਜ਼ਪੁਰ ਦੇ ਦੋ, ਫਾਜ਼ਿਲਕਾ ਦੇ ਪੰਜ, ਸ਼ਹੀਦ ਭਗਤ ਸਿੰਘ ਨਗਰ ਦੇ ਦੋ, ਸ੍ਰੀ ਮੁਕਤਸਰ ਸਾਹਿਬ ਦੇ ਇੱਕ ਅਤੇ ਪਟਿਆਲਾ ਜ਼ਿਲੇ ਦੇ ਤਿੰਨ ਸਕੂਲਾਂ ਦੇ ਬਲਾਕ ਬਦਲੇ ਗਏ ਹਨ।

Punjab Education Minister approves

ਬੁਲਾਰੇ ਅਨੁਸਾਰ ਇਹ ਫੈਸਲਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਅਤੇ ਅਧਿਆਪਕਾਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਲਈ ਲਿਆ ਗਿਆ ਹੈ ਤਾਂ ਜੋ ਉਨਾਂ ਨੂੰ ਆਪਣੇ ਕੰਮ-ਕਾਜ ਦੌਰਾਨ ਕੋਈ ਵੀ ਮੁਸ਼ਕਿਲ ਨਾ ਆਏ। ਜਿਨਾਂ ਸਕੂਲਾਂ ਦੇ ਬਲਾਕ ਬਦਲੇ ਗਏ ਹਨ, ਉਨਾਂ ਦੇ ਅਧਿਆਪਕਾਂ ਦਾ ਸਰਵਿਸ ਰਿਕਾਰਡ ਨਵੇਂ ਬਲਾਕਾਂ ਵਿੱਚ ਤਰੁੰਤ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਹ ਰਿਕਾਰਡ ਈ-ਪੰਜਾਬ ਪੋਰਟਲ ’ਤੇ ਅੱਪਡੇਟ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।

Comment here

Verified by MonsterInsights