CoronavirusIndian PoliticsNationNewsWorld

ਕੋਰੋਨਾ ਕਾਰਨ ਵਿਗੜਦੇ ਹਾਲਾਤਾਂ ‘ਤੇ ਪ੍ਰਧਾਨ ਮੰਤਰੀ ਮੋਦੀ ਇਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲੇ ਰੋਜ਼ਾਨਾ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਕੋਰੋਨਾ ਦੇ ਰੋਜ਼ਾਨਾ ਚਾਰ ਲੱਖ ਮਾਮਲੇ ਲਗਾਤਾਰ ਦੂਜੇ ਦਿਨ ਦਰਜ ਕੀਤੇ ਗਏ ਹਨ। ਇਸ ਸਭ ਦੇ ਵਿਚਕਾਰ, ਕੇਂਦਰ ਸਰਕਾਰ ਦੇ ਵਿਗਿਆਨਕ ਸਲਾਹਕਾਰ ਨੇ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦੀ ਘੋਸ਼ਣਾ ਕੀਤੀ ਹੈ, ਹਾਲਾਂਕਿ ਇਹ ਲਹਿਰ ਕਦੋਂ ਆਵੇਗੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਕੋਰੋਨਾ ਦੇ ਮਾਮਲਿਆਂ ਵਿੱਚ ਹੋ ਰਹੇ ਭਾਰੀ ਇਜ਼ਾਫ਼ੇ ਕਾਰਨ ਦੇਸ਼ ਵਿੱਚ ਸਿਹਤ ਸਹੂਲਤਾਂ ਦੀ ਕਮੀ ਹੋ ਰਹੀ ਹੈ। ਦੇਸ਼ ਦੇ ਕੁਝ ਰਾਜਾਂ ਵਿੱਚ ਕੋਰੋਨਾ ਦੇ ਮਾਮਲੇ ਇੰਨੇ ਜ਼ਿਆਦਾ ਵੱਧ ਰਹੇ ਹਨ ਜਿਸ ਕਾਰਨ ਹਸਪਤਾਲਾਂ ਵਿੱਚ ਬੈੱਡਾਂ ਤੇ ਆਕਸੀਜਨ ਦੀ ਕਮੀ ਹੋ ਰਹੀ ਹੈ। ਕੋਰੋਨਾ ਦੇ ਇੰਨੇ ਕੇਸਾਂ ਕਾਰਨ ਹਸਪਤਾਲਾਂ ਉੱਤੇ ਦਬਾਅ ਵੱਧਦਾ ਜਾ ਰਿਹਾ ਹੈ। ਬਹੁਤ ਸਾਰੇ ਸੂਬੇ ਹਨ ਜਿਥੇ ਕੋਰੋਨਾ ਸੰਬੰਧੀ ਸਥਿਤੀ ਕਾਫ਼ੀ ਭਿਆਨਕ ਬਣੀ ਹੋਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸ਼ੁੱਕਰਵਾਰ ਨੂੰ ਮਨੀਪੁਰ, ਤ੍ਰਿਪੁਰਾ ਅਤੇ ਸਿੱਕਮ ਦੇ ਮੁੱਖ ਮੰਤਰੀਆਂ ਨਾਲ ਕੋਵਿਡ -19 ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਹਨ।

Pm narendra modi spoke

ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਓਡੀਸ਼ਾ, ਝਾਰਖੰਡ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਨਾਲ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਪੁਡੂਚੇਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਸੀ। ਜ਼ਿਕਰਯੋਗ ਹੈ ਕੇ ਭਾਰਤ ਦੇ ਸਿਹਤ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 4,14,188 ਨਵੇਂ ਕੋਵਿਡ-19 ਕੇਸ ਦਰਜ ਕੀਤੇ ਗਏ ਹਨ। ਜਦਕਿ ਇਸ ਸਮੇਂ ਦੌਰਾਨ, 3915 ਵਿਅਕਤੀਆਂ ਦੀ ਮੌਤ ਹੋਈ ਹੈ। ਦੇਸ਼ ਵਿੱਚ ਸੰਕਰਮਣ ਦੇ ਕੁੱਲ ਕੇਸਾਂ ਦੀ ਗਿਣਤੀ 2.14 ਕਰੋੜ ਤੋਂ ਉਪਰ ਪਹੁੰਚ ਗਈ ਹੈ।

Comment here

Verified by MonsterInsights