Site icon SMZ NEWS

ਯਮੁਨਾ ਐਕਸਪ੍ਰੈਸ ਵੇਅ ‘ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ, ਦੋਵੇਂ ਪਾਇਲਟ ਸੁਰੱਖਿਅਤ

ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲੇ ਵਿੱਚ ਯਮੁਨਾ ਐਕਸਪ੍ਰੈਸ ‘ਤੇ ਦੋ ਸੀਟਰ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਇਸ ਦੇ ਲਈ ਦੋਵਾਂ ਪਾਸਿਆਂ ਤੋਂ ਵਾਹਨਾਂ ਦੀ ਆਵਾਜਾਈ ਕੁੱਝ ਦੇਰ ਲਈ ਰੋਕ ਦਿੱਤੀ ਗਈ ਸੀ। ਹਾਲਾਂਕਿ ਉਤਰਨ ਤੋਂ ਬਾਅਦ, ਆਵਾਜਾਈ ਸ਼ੁਰੂ ਕਰਵਾ ਦਿੱਤੀ ਗਈ ਹੈ।

Emergency landing of chartered plane

ਹਵਾਈ ਜਹਾਜ਼ ਦੇ ਪਾਇਲਟ ਅਤੇ ਸਹਿ ਪਾਇਲਟ ਸੁਰੱਖਿਅਤ ਹਨ। ਨੌਹਝੀਲ ਨੇੜੇ ਯਮੁਨਾ ਐਕਸਪ੍ਰੈਸ ‘ਤੇ ਨਿੱਜੀ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਸੀ। ਦੋ ਸੀਟਰ ਜਹਾਜ਼ ਵਿੱਚ ਕੋਈ ਤਕਨੀਕੀ ਨੁਕਸ ਆਉਣ ਤੋਂ ਬਾਅਦ ਯਮੁਨਾ ਐਕਸਪ੍ਰੈਸ ਵੇਅ ‘ਤੇ ਇਹ ਲੈਂਡਿੰਗ ਕਰਵਾਈ ਗਈ ਹੈ।

ਦੱਸਿਆ ਜਾਂਦਾ ਹੈ ਕਿ ਜਹਾਜ਼ ਅਲੀਗੜ ਤੋਂ ਰਵਾਨਾ ਹੋਇਆ ਸੀ ਅਤੇ ਨਾਰਨੌਲ ਜਾ ਰਿਹਾ ਸੀ। ਜਹਾਜ਼ ਦੇ ਉਤਰਨ ਦੀ ਖਬਰ ਮਿਲਦੇ ਹੀ ਆਸ ਪਾਸ ਦੇ ਪਿੰਡਾਂ ਦੇ ਲੋਕ ਯਮੁਨਾ ਐਕਸਪ੍ਰੈਸ ਵੇਅ ਤੇ ਪਹੁੰਚੇ। ਜਿਸ ਤੋਂ ਬਾਅਦ ਐਕਸਪ੍ਰੈਸ ਵੇਅ ਦੇ ਅਮਲੇ ਲੋਕਾਂ ਨੂੰ ਹਵਾਈ ਜਹਾਜ਼ ਦੇ ਨੇੜੇ ਜਾਣ ਤੋਂ ਰੋਕਿਆ।

Exit mobile version