ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਸ਼ਨੀਵਾਰ ਨੂੰ ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਕੁੱਝ ਅਧਿਕਾਰੀਆਂ ਖ਼ਿਲਾਫ਼ ਛਾਪੇ ਮਾਰੇ ਹਨ। ਇਹ ਕਾਰਵਾਈ ਸੀਬੀਆਈ ਦੁਆਰਾ ਰਿਸ਼ਵਤਖੋਰੀ ਦੇ ਦੋਸ਼ਾਂ ਤੋਂ ਬਾਅਦ ਕੀਤੀ ਗਈ ਸੀ। ਰਿਸ਼ਵਤ ਲੈਣ ਦੇ ਦੋਸ਼ ਕਾਰਨ ਸੀਬੀਆਈ ਨੇ ਭੋਪਾਲ ਵਿੱਚ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਦੇ ਅਧਿਕਾਰੀਆਂ ਉੱਤੇ ਛਾਪਾ ਮਾਰਿਆ।
ਇਸ ਮਾਮਲੇ ਵਿੱਚ, ਜਾਂਚ ਏਜੰਸੀ ਨੇ ਚਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤੱਕ ਢਾਈ ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕਰੋੜਾਂ ਰੁਪਏ ਦਾ ਸੋਨਾ ਬਰਾਮਦ ਹੋਇਆ ਹੈ। ਕੇਂਦਰੀ ਏਜੰਸੀ ਨੇ ਐਫਸੀਆਈ ਦੇ 4 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਥੋੜੇ ਸਮੇਂ ਵਿੱਚ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ l
ਦੱਸ ਦੇਈਏ ਕਿ ਹਾਲ ਹੀ ਵਿੱਚ ਸੀਬੀਆਈ ਨੇ ਅਹਿਮਦਾਬਾਦ ਵਿੱਚ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਦੇ ਦੋ ਅਧਿਕਾਰੀਆਂ ਨੂੰ ਮੈਡੀਕਲ ਉਪਕਰਣਾਂ ਦਾ ਨਿਰਮਾਣ ਕਰਨ ਵਾਲੇ ਵਿਅਕਤੀ ਤੋਂ 3.50 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਇੱਕ ਜਾਰੀ ਬਿਆਨ ਵਿੱਚ ਕਿਹਾ ਕਿ ਦੋਵਾਂ ਮੁਲਜ਼ਮਾਂ ਨੇ ਮੈਡੀਕਲ ਡਿਵਾਈਸ ਮੈਨੂਫੈਕਚਰਿੰਗ ਲਾਇਸੈਂਸ (ਐਮਡੀ -9) ਜਾਰੀ ਕਰਨ ਦੇ ਸਬੰਧ ਵਿੱਚ ਸ਼ਿਕਾਇਤ ਕਰਤਾ ਦੀ ਯੂਨਿਟ ਦਾ ਮੁਆਇਨਾ ਕੀਤਾ ਸੀ ਅਤੇ ਕਥਿਤ ਤੌਰ ’ਤੇ ਉਸ ਦੀ ਮਦਦ ਕਰਨ ਬਦਲੇ ਉਸ ਤੋਂ 3.50 ਲੱਖ ਰੁਪਏ ਦੀ ਮੰਗ ਕੀਤੀ ਸੀ।
Comment here