ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਅਤੇ ਯੁੱਧਵੀਰ ਸਿੰਘ ਦੀ ਅਗਵਾਈ ਵਿੱਚ ਕਿਸਾਨ ਆਗੂ ਬੁੱਧਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣਗੇ ਅਤੇ ਖੇਤੀਬਾੜੀ ਉਤਪਾਦਾਂ ਲਈ ਘੱਟੋ ਘੱਟ ਸਮਰਥਨ ਮੁੱਲ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਲੈਣਗੇ।

ਜ਼ਿਕਰਯੋਗ ਹੈ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ 196 ਵੇਂ ਦਿਨ ਵੀ ਜਾਰੀ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ, ‘ਤੇ ਮੰਗ ਕਰ ਰਹੇ ਹਨ ਕਿ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਸੰਸਦ ਵੱਲੋਂ ਪਿਛਲੇ ਸਾਲ ਸਤੰਬਰ ਦੇ ਮਹੀਨੇ ਵਿੱਚ ਤਿੰਨ ਨਵੇਂ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਸੀ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਾਨੂੰਨ ਖੇਤੀਬਾੜੀ ਨੂੰ ਮਾਰਕੀਟਾਈਜ਼ੇਸ਼ਨ ਵੱਲ ਲੈ ਜਾਣਗੇ ਅਤੇ ਛੋਟੇ ਕਿਸਾਨਾਂ ਨੂੰ ਵੱਡੀਆਂ ਪ੍ਰਚੂਨ ਕੰਪਨੀਆਂ ਦੇ ਸ਼ੋਸ਼ਣ ਤੋਂ ਉਚਿਤ ਸੁਰੱਖਿਆ ਨਹੀਂ ਮਿਲੇਗੀ।
ਬੀਕੇਯੂ ਦੇ ਜਨਰਲ ਸੱਕਤਰ ਯੁੱਧਵੀਰ ਸਿੰਘ ਨੇ ਕਿਹਾ, “ਅਸੀਂ ਮਮਤਾ ਬੈਨਰਜੀ ਨੂੰ ਚੋਣਾਂ ਦੀ ਜਿੱਤ ਲਈ ਵਧਾਈ ਦੇਣਾ ਚਾਹੁੰਦੇ ਹਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਢੁਕਵੀਂ ਐਮਐਸਪੀ ਪਾਉਣ ਦੇ ਕਦਮ ਲਈ ਉਨ੍ਹਾਂ ਦਾ ਸਮਰਥਨ ਲੈਣਾ ਚਾਹੁੰਦੇ ਹਾਂ।” ਯੁੱਧਵੀਰ ਸਿੰਘ ਨੇ ਕਿਹਾ ਕਿ ਉਹ ਮਮਤਾ ਬੈਨਰਜੀ ਨੂੰ ਬੇਨਤੀ ਕਰਨਾ ਚਾਹੁੰਦੇ ਹਨ ਕਿ ਉਹ ਪੱਛਮੀ ਬੰਗਾਲ ਵਿੱਚ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਬਣੇ ਪਦਾਰਥਾਂ ਲਈ ਐਮਐਸਪੀ ਤੈਅ ਕਰਨ ਕਿਉਂਕਿ ਇਹ ਹੋਰ ਥਾਵਾਂ ‘ਤੇ ‘ਮਾਡਲ ਦੀ ਤਰ੍ਹਾਂ ਕੰਮ ਕਰੇਗਾ।’
Comment here