ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਲੰਬੇ ਸਮੇਂ ਤੋਂ ਕਿਸਾਨ ਅੰਦੋਲਨ ਜਾਰੀ ਹੈ । ਇਹ ਅੰਦੋਲਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ 6 ਮਹੀਨਿਆਂ ਤੋਂ ਜਾਰੀ ਹੈ ।
ਦਰਅਸਲ, ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰਨ ਵਾਲੇ ਰਾਹੁਲ ਗਾਂਧੀ ਨੇ ਹੁਣ ਇੱਕ ਵਾਰ ਮੁੜ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ।
ਦਰਅਸਲ, ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਸਾਨਾਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਰਾਹੁਲ ਨੇ ਟਵੀਟ ਕਰਦਿਆਂ ਲਿਖਿਆ – ‘ਖੇਤ-ਦੇਸ਼ ਦੀ ਰਾਖੀ ਵਿੱਚ ਤਿਲ-ਤਿਲ ਮਰੇ ਨੇ ਕਿਸਾਨ, ਪਰ ਨਾ ਡਰੇ ਨੇ ਕਿਸਾਨ, ਅੱਜ ਵੀ ਖਰੇ ਨੇ ਕਿਸਾਨ ।’
ਰਾਹੁਲ ਗਾਂਧੀ ਨੇ ਜਿੱਥੇ ਇਨ੍ਹਾਂ ਲਾਈਨਾਂ ਰਾਹੀਂ ਕਿਸਾਨਾਂ ਦੀ ਸਥਿਤੀ ਨੂੰ ਸਾਰਿਆਂ ਦੇ ਸਾਹਮਣੇ ਰੱਖਿਆ ਹੈ, ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਹੋਣ ਦਾ ਦਾਅਵਾ ਵੀ ਕੀਤਾ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਐਕਟ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉੱਥੇ ਹੀ ਇਸ ਅੰਦੋਲਨ ਵਿੱਚ ਕਿਸਾਨਾਂ ਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਅੰਦੋਲਨ ਵਿੱਚ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
Comment here