CoronavirusIndian PoliticsNationNewsPunjab newsWorld

ਬਠਿੰਡਾ ਪੁਲਿਸ ਦੀ ਵੱਡੀ ਲਾਪਰਵਾਹੀ- ਬਿਨਾਂ ਹੱਥਕੜੀ ਦੇ ਕਮਰੇ ‘ਚ ਬਿਠਾਇਆ ਨਸ਼ਾ ਤਸਕਰ ਥਾਣੇ ਤੋਂ ਫਰਾਰ

ਥਾਣਾ ਤਲਵੰਡੀ ਸਾਬੋ ਦੀ ਪੁਲਿਸ ਚੌਂਕੀ ਸਿੰਗੋ ਪੁਲਿਸ ਮੁਲਾਜ਼ਮਾਂ ਦੀ ਵੱਡੀ ਲਾਪਰਵਾਹੀ ਕਾਰਨ ਇੱਕ ਨਸ਼ਾ ਤਸਕਰ ਪੁਲਿਸ ਚੌਕੀ ਤੋਂ ਫਰਾਰ ਹੋ ਗਿਆ। ਇਹ ਘਟਨਾ 10 ਮਈ ਨੂੰ ਵਾਪਰੀ ਸੀ। ਹਾਲਾਂਕਿ, ਤਸਕਰ ਨੂੰ ਸ਼ੁੱਕਰਵਾਰ ਸਵੇਰੇ ਪਿੰਡ ਸਿੰਗੋ ਵਿੱਚ ਉਸਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

The drug smuggler escaped
The drug smuggler escaped

ਦੂਜੇ ਪਾਸੇ ਐਸਐਸਪੀ ਦੇ ਹੁਕਮਾਂ ’ਤੇ ਤਲਵੰਡੀ ਸਾਬੋ ਪੁਲਿਸ ਨੇ ਫਰਾਰ ਤਸਕਰ ਅਮਨਦੀਪ ਸਿੰਘ ਤੋਂ ਇਲਾਵਾ ਚੌਕੀ ਵਿੱਚ ਤਾਇਨਾਤ ਕਾਂਸਟੇਬਲ ਗੁਰਵਿੰਦਰ ਸਿੰਘ, ਹੋਮਗਾਰਡ ਜਵਾਨ ਜੱਸਾ ਸਿੰਘ ਅਤੇ ਸ਼ਮਸ਼ੇਰ ਸਿੰਘ ਦੇ ਖ਼ਿਲਾਫ਼ ਡਿਊਟੀ ’ਤੇ ਲਾਪਰਵਾਹੀ ਦਿਖਾਉਣ ਦੇ ਦੋਸ਼ ਵਿੱਚ ਕੇਸ ਦਰਜ ਕਰ ਲਿਆ ਹੈ।

The drug smuggler escaped
The drug smuggler escaped

ਦੱਸਿਆ ਜਾ ਰਿਹਾ ਹੈ ਕਿ ਤਸਕਰ ਨੂੰ ਲਗਾਉਣ ਦੀ ਬਜਾਏ, ਉਸ ਨੂੰ ਥਾਣੇ ਵਿੱਚ ਬਣੇ ਇੱਕ ਕਮਰੇ ਵਿੱਚ ਇੰਝ ਹੀ ਬਿਠਾਇਆ ਹੋਇਆ ਸੀ। ਉਥੇ ਨਾ ਤਾਂ ਕੋਈ ਪੁਲਿਸ ਮੁਲਾਜ਼ਮ ਤਾਇਨਾਤ ਸੀ। ਇਸ ਦਾ ਫਾਇਦਾ ਚੁੱਕਦਿਆਂ ਮੁਲਜ਼ਮ ਉਥੋਂ ਫਰਾਰ ਹੋ ਗਿਆ। ਥਾਣਾ ਤਲਵੰਡੀ ਸਾਬੋ ਦੇ ਇੰਚਾਰਜ ਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ 9 ਜੂਨ ਨੂੰ ਥਾਣਾ ਚੌਕੀ ਸਿੰਗੋ ਦੇ ਏਐਸਆਈ ਗੋਬਿੰਦ ਸਿੰਘ ਨੇ ਪਿੰਡ ਸਿੰਗੋ ਤੋਂ ਨਸ਼ਾ ਤਸਕਰ ਅਮਨਦੀਪ ਸਿੰਘ ਅਤੇ ਜਸਕਰਨ ਸਿੰਘ ਨੂੰ 600 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਸੀ।

ਉਸ ਖ਼ਿਲਾਫ਼ ਤਲਵੰਡੀ ਸਾਬੋ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਅਮਨਦੀਪ ਅਤੇ ਜਸਕਰਨ ਸਿੰਘ ਨੂੰ ਹਲਾਵਾਤ ‘ਚ ਬੰਦ ਕਰਨ ਦੀ ਬਜਾਏ ਉਨ੍ਹਾਂ ਨੂੰ ਚੌਕੀ ਵਿਚ ਬਣੇ ਕਮਰੇ ਵਿਚ ਬਿਠਾ ਦਿੱਤਾ। ਮੌਕਾ ਵੇਖ ਕੇ ਅਮਨਦੀਪ ਸਿੰਘ ਫਰਾਰ ਹੋ ਗਿਆ। ਉਸਦਾ ਪਿੱਛਾ ਵੀ ਕੀਤਾ ਗਿਆ ਸੀ ਪਰ ਉਦੋਂ ਤੱਕ ਉਹ ਭੱਜ ਗਿਆ ਸੀ।

ਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਫਰਾਰ ਦੋਸ਼ੀ ਅਮਨਦੀਪ ਸਿੰਘ ਪਿੰਡ ਸਿੰਗੋ ਸਥਿਤ ਆਪਣੇ ਘਰ ਵਿੱਚ ਲੁਕਿਆ ਹੋਇਆ ਹੈ। ਇਸ ਤੋਂ ਬਾਅਦ ਪੁਲਿਸ ਟੀਮ ਨੇ ਸ਼ੁੱਕਰਵਾਰ ਸਵੇਰੇ ਛਾਪਾ ਮਾਰਿਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਕਾਂਸਟੇਬਲ ਗੁਰਵਿੰਦਰ ਸਿੰਘ, ਹੋਮਗਾਰਡ ਜਵਾਨ ਜੱਸਾ ਸਿੰਘ ਅਤੇ ਸ਼ਮਸ਼ੇਰ ਸਿੰਘ ਖ਼ਿਲਾਫ਼ ਡਿਊਟੀ ’ਤੇ ਲਾਪਰਵਾਹੀ ਦਿਖਾਉਣ ਦਾ ਕੇਸ ਦਰਜ ਕੀਤਾ ਗਿਆ ਹੈ।

Comment here

Verified by MonsterInsights