Site icon SMZ NEWS

ਉੱਚ ਸਿੱਖਿਆ ਹਾਸਿਲ ਕਰਨ ਲਈ ਕੈਨੇਡਾ ਗਏ ਅੰਮ੍ਰਿਤਸਰ ਦੇ ਨੌਜਵਾਨ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ  ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ। ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ।

Amritsar youth died in Canada

ਦਰਅਸਲ, ਅਜਿਹਾ ਹੀ ਇੱਕ ਮਾਮਲਾ ਕੈਨੇਡਾ ਦੇ ਓਂਟਾਰਿਓ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ।  ਮਿਲੀ ਜਾਣਕਾਰੀ ਅਨੁਸਾਰ ਇਸ ਪੰਜਾਬ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗਿੱਲ ਦੇ ਰੂਪ ਵਿੱਚ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਨੰਗਲੀ ਦਾ ਰਹਿਣ ਵਾਲਾ ਸੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਸਾਢੇ ਤਿੰਨ ਸਾਲ ਪਹਿਲਾਂ ਉੱਚ ਸਿੱਖਿਆ ਹਾਸਿਲ ਕਰਨ ਲਈ ਕੈਨੇਡਾ ਗਿਆ ਸੀ। ਮੌਜੂਦਾ ਸਮੇਂ ਵਿੱਚ ਗੁਰਪ੍ਰੀਤ ਕੈਨੇਡਾ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵਰਕ ਪਰਮਿਟ ‘ਤੇ ਕੰਮ ਕਰਦਾ ਸੀ।

ਦੱਸ ਦੇਈਏ ਕਿ ਕੰਮ ਤੋਂ ਛੁੱਟੀ ਹੋਣ ਕਾਰਨ ਗੁਰਪ੍ਰੀਤ ਆਪਣੇ ਦੋਸਤਾਂ ਨਾਲ ਮਿਲ ਕੇ ਵਸਾਖਾ ਬੀਚ ‘ਤੇ ਘੁੰਮਣ ਗਿਆ ਸੀ, ਜਿੱਥੇ ਨਹਾਉਂਦੇ ਸਮੇਂ ਉਹ ਪਾਣੀ ਵਿੱਚ ਡੁੱਬ ਗਿਆ ਤੇ ਉਸਦੀ ਮੌਤ ਹੋ ਗਈ।

Exit mobile version