Site icon SMZ NEWS

ਦੁਬਈ ’ਚ ਵਾਪਰਿਆ ਦਰਦਨਾਕ ਹਾਦਸਾ, ਕਈ ਟਰਾਲਿਆਂ ਦੀ ਆਪਸੀ ਟੱਕਰ ’ਚ ਜਿਊਂਦਾ ਸੜਿਆ ਰੂਪਨਗਰ ਦਾ ਨੌਜਵਾਨ

ਦੁਬਈ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਰੂਪਨਗਰ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਵੈਤ ਵਿੱਚ ਤੜਕਸਾਰ 4 ਵਜੇ ਦੇ ਕਰੀਬ ਕਈ ਟਰਾਲਿਆਂ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ ।

Dubai road accident

ਇਸ ਭਿਆਨਕ ਟੱਕਰ ਤੋਂ ਬਾਅਦ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ । ਜਿਸ ਵਿੱਚ ਰੂਪਨਗਰ ਦਾ ਨੌਜਵਾਨ ਜਿਊਂਦਾ ਸੜ ਗਿਆ ।

ਦਰਅਸਲ, ਇਸ ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਪਛਾਣ ਰੂਪਨਗਰ ਦੇ ਪਿੰਡ ਮੀਰਪੁਰ ਦੇ ਬਲਵਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ।  ਉਕਤ ਵਿਅਕਤੀ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਬੇਟਾ ਅਤੇ ਪਤਨੀ ਨੂੰ ਛੱਡ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਕਾਫ਼ੀ ਲੰਬੇ ਸਮੇਂ ਤੋਂ ਰੋਜ਼ੀ-ਰੋਟੀ ਕਮਾਉਣ ਦੇ ਲਈ ਕੁਵੈਤ ਗਿਆ ਹੋਇਆ ਸੀ। ਦੱਸ ਦੇਈਏ ਕਿ ਬਲਵਿੰਦਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਘਰ ਵਿੱਚ ਮਾਤਮ ਛਾ ਗਿਆ ।

Exit mobile version