Site icon SMZ NEWS

ਦੇਸ਼ ‘ਚ ਮਾਨਸੂਨ ਨੇ ਦਿੱਤੀ ਦਸਤਕ, ਅਗਲੇ 36 ਘੰਟਿਆਂ ਦੌਰਾਨ ਪੂਰੇ ਉੱਤਰ ਭਾਰਤ ‘ਚ ਹੋ ਸਕਦੀ ਹੈ ਭਾਰੀ ਬਾਰਿਸ਼

ਦੱਖਣੀ ਭਾਰਤ ਅਤੇ ਉੱਤਰ-ਪੂਰਬ ਤੋਂ ਬਾਅਦ  ਹੁਣ ਮਾਨਸੂਨ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮਾਨਸੂਨ ਪਹੁੰਚਣ ਦੀ ਸਭ ਤੋਂ ਵੱਧ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਐਤਵਾਰ ਤੱਕ ਮਾਨਸੂਨ ਦੇ ਪੂਰੇ ਉੜੀਸਾ, ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਅਤੇ ਹਰਿਆਣਾ ਦੇ ਕੁਝ ਹਿੱਸਿਆਂ, ਚੰਡੀਗੜ੍ਹ ਅਤੇ ਉੱਤਰੀ ਪੰਜਾਬ ਦੇ ਕੁਝ ਹਿੱਸਿਆਂ ਨੂੰ ਕਵਰ ਕਰਨ ਦਾ ਦਾਅਵਾ ਕੀਤਾ ਹੈ । ਇਹ ਦੇਸ਼ ਦੇ ਲਗਭਗ 80% ਭੂਗੋਲਿਕ ਖੇਤਰ ਨੂੰ ਕਵਰ ਕਰਦਾ ਹੈ

ਦੋ ਦਿਨਾਂ ਵਿੱਚ ਦਿੱਲੀ ਅਤੇ ਐਨਸੀਆਰ ਵਿੱਚ ਵੀ ਮਾਨਸੂਨ ਦਸਤਕ ਦੇਵੇਗਾ । ਹਾਲਾਂਕਿ ਐਤਵਾਰ ਨੂੰ ਦਿੱਲੀ ਵਿੱਚ ਬਾਰਿਸ਼ ਹੋਈ  ਹੈ । ਮੌਸਮ ਵਿਭਾਗ ਅਨੁਸਾਰ ਦੱਖਣ ਰਾਜਸਥਾਨ ਅਤੇ ਗੁਜਰਾਤ ਦੇ ਕੱਛ ਨੂੰ ਛੱਡ ਕੇ ਅਗਲੇ ਦੋ-ਤਿੰਨ ਦਿਨਾਂ ਵਿੱਚ ਦੱਖਣ-ਪੱਛਮ ਮਾਨਸੂਨ ਦੇ ਪੂਰੇ ਉੱਤਰ ਭਾਰਤ ਵਿੱਚ ਸਰਗਰਮ ਰਹਿਣ ਦੀ ਉਮੀਦ ਹੈ । ਮੌਸਮ ਵਿਭਾਗ ਨੇ ਉੱਤਰ ਭਾਰਤ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ ।

Monsoon Tracker 2021

ਦਰਅਸਲ, ਮਹਾਰਾਸ਼ਟਰ ਵਿੱਚ ਮਾਨਸੂਨ ਭਾਰੀ ਬਾਰਿਸ਼ ਹੋ ਰਹੀ ਹੈ। ਮੁੰਬਈ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਤੋਂ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ । ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ । ਮੁੰਬਈ ਵਿੱਚ ਬੀਤੇ 4 ਦਿਨਾਂ ਵਿੱਚ  641.3 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋ ਚੁੱਕੀ ਹੈ।

ਮੌਸਮ ਵਿਭਾਗ ਅਨੁਸਾਰ 16 ਜੂਨ ਤੱਕ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ।  ਜਿਸਦੇ ਮੱਦੇਨਜ਼ਰ ਮਛੇਰਿਆਂ ਨੂੰ ਮਹਾਰਾਸ਼ਟਰ ਦੇ ਤੱਟਵਰਤੀ ਖੇਤਰ ਵਿੱਚ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।

ਦੱਸ ਦੇਈਏ ਕਿ ਅਗਲੇ 24 ਘੰਟਿਆਂ ਦੌਰਾਨ ਕੋਂਕਣ ਅਤੇ ਗੋਆ ਅਤੇ ਉੱਤਰੀ ਤੱਟ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਓਡੀਸ਼ਾ, ਤੇਲੰਗਾਨਾ, ਕੇਰਲਾ, ਛੱਤੀਸਗੜ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਹਲਕੇ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਸਿੱਕਮ, ਉੱਤਰ-ਪੂਰਬ ਭਾਰਤ, ਤੱਟ ਆਂਧਰਾ ਪ੍ਰਦੇਸ਼, ਮੱਧ ਮਹਾਰਾਸ਼ਟਰ, ਮਰਾਠਵਾੜਾ, ਤਾਮਿਲਨਾਡੂ, ਕਰਨਾਟਕ, ਪੱਛਮੀ ਹਿਮਾਲਿਆ, ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰ ਅਤੇ ਪੂਰਬੀ ਰਾਜਸਥਾਨ ਦੇ ਹਿੱਸੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਸੰਭਵ ਹੈ । ਇਸਦੇ ਨਾਲ ਹੀ ਦੱਖਣੀ ਗੁਜਰਾਤ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Exit mobile version