CoronavirusIndian PoliticsLudhiana NewsNationNewsPunjab newsWorld

ਸੜਕ ਹਾਦਸੇ ਨੇ ਉਜਾੜਿਆ ਹੱਸਦਾ ਵੱਸਦਾ ਪਰਿਵਾਰ, ਭਿਆਨਕ ਹਾਦਸੇ ‘ਚ ਮਾਂ-ਧੀ ਦੀ ਦਰਦਨਾਕ ਮੌਤ

ਸੋਮਵਾਰ ਨੂੰ ਸਮਰਾਲਾ ਨੇੜੇ ਕੁੱਬੇ ਟੋਲ ਪਲਾਜ਼ਾ ਵਿਖੇ ਮੋਟਰਸਾਈਕਲ ਸਵਾਰ ਇੱਕ ਪਰਿਵਾਰ ਦੇ ਦੋ ਜੀਆਂ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਹੈ। ਮਰਨ ਵਾਲਿਆਂ ’ਚ 34 ਸਾਲਾ ਇੱਕ ਔਰਤ ਅਤੇ ਉਸ ਦੀ 6 ਸਾਲ ਦੀ ਮਾਸੂਮ ਧੀ ਸ਼ਾਮਿਲ ਹੈ।

Road accident in samrala

ਜਦਕਿ ਮੋਟਰਸਾਈਕਲ ਚਾਲਕ ਮ੍ਰਿਤਕ ਔਰਤ ਦੇ ਪਤੀ ਸਮੇਤ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜ਼ਿਨਾਂ ਨੂੰ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਪਿੰਡ ਲਲਤੋਂ (ਲੁਧਿਆਣਾ) ਅੱਜ ਸਵੇਰੇ ਆਪਣੀ ਪਤਨੀ ਇੰਦਰਜੀਤ ਕੌਰ (34) ਅਤੇ 6 ਸਾਲਾ ਦੀ ਧੀ ਗਗਨਦੀਪ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋਕੇ ਕਿਤੇ ਜਾ ਰਿਹਾ ਸੀ। ਸਮਰਾਲਾ ਨੇੜੇ ਪਿੰਡ ਕੁੱਬੇ ਦੇ ਟੋਲ ਪਲਾਜ਼ਾ ਵਿਖੇ ਪਹੁੰਚਣ ’ਤੇ ਸਾਹਮਣੇ ਤੋਂ ਆ ਰਹੀ ਇੱਕ ਤੇਜ ਰਫ਼ਤਾਰ ਕਾਰ ਨਾਲ ਇਨਾਂ ਦੀ ਸਿੱਧੀ ਟੱਕਰ ਹੋ ਗਈ।

ਇਹ ਟੱਕਰ ਇੰਨੀ ਭਿਆਨਕ ਸਾਬਿਤ ਹੋਈ ਕਿ ਮੋਟਰਸਾਈਕਲ ਦੇ ਪਿੱਛੇ ਬੈਠੀ ਸੁਖਵੀਰ ਸਿੰਘ ਦੀ ਪਤਨੀ ਇੰਦਰਜੀਤ ਕੌਰ ਅਤੇ ਉਸ ਦੀ ਮਾਸੂਮ ਧੀ ਗਗਨਦੀਪ ਕੌਰ ਨੇ ਮੌਕੇ ’ਤੇ ਹੀ ਦਮ ਤੌੜ ਦਿੱਤਾ। ਜਦਕਿ ਕਾਰ ਦਾ ਚਾਲਕ ਸਮੇਤ ਮੋਟਰਸਾਈਕਲ ਚਾਲਕ ਸੁਖਵੀਰ ਸਿੰਘ ਦੇ ਗੰਭੀਰ ਸੱਟਾਂ ਵੱਜੀਆਂ। ਕਾਰ ਦਾ ਚਾਲਕ ਦੀ ਪਹਿਚਾਣ ਲੁਧਿਆਣਾ ਦੇ ਦੁੱਗਰੀ ਨਿਵਾਸੀ ਰਵਿੰਦਰ ਸਿੰਘ ਵਜੋਂ ਹੋਈ ਹੈ।

ਦੋਵੇਂ ਜ਼ਖਮੀਆਂ ਨੂੰ ਤੁਰੰਤ ਇਲਾਜ਼ ਲਈ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰਾਂ ਨੇ ਕਾਰ ਚਾਲਕ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਮੁੱਢਲੀ ਸਹਾਇਤਾ ਮਗਰੋਂ ਲੁਧਿਆਣਾ ਰੈਫਰ ਕਰ ਦਿੱਤਾ ਹੈ। ਸੁਖਵੀਰ ਸਿੰਘ ਦੀ ਹਾਲਤ ਵੀ ਅਜੇ ਗੰਭੀਰ ਦੱਸੀ ਜਾ ਰਹੀ ਹੈ। ਦੋਵੇਂ ਮ੍ਰਿਤਕ ਮਾਂ-ਧੀ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਅਤੇ ਪੁਲਸ ਨੇ ਮੌਕੇ ’ਤੇ ਪਹੰਚ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Comment here

Verified by MonsterInsights