
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਵੀਰਵਾਰ ਨੂੰ ਸਮਾਜਵਾਦੀ ਪਾਰਟੀ ਅਤੇ ਉਸ ਦੇ ਮੁੱਖੀ ਅਖਿਲੇਸ਼ ਯਾਦਵ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਸ ਪਾਰਟੀ ਦੀ ਸਥਿਤੀ ਇੰਨੀ ਖਰਾਬ ਹੋ ਗਈ ਹੈ ਕਿ ਉਨ੍ਹਾਂ ਦੇ ਮੁੱਖੀ ਖੁਦ, ਮੀਡੀਆ ਵਿੱਚ ਬਣੇ ਰਹਿਣ ਲਈ ਸਾਬਕਾ ਵਿਧਾਇਕਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਵਾ ਰਹੇ ਹਨ।
ਬਸਪਾ ਸੁਪਰੀਮੋ ਮਾਇਆਵਤੀ ਨੇ ਟਵੀਟ ਕੀਤਾ, ‘ਸਪਾ ਦੀ ਸਥਿਤੀ ਇੰਨੀ ਖਰਾਬ ਹੋ ਗਈ ਹੈ ਕਿ ਹੁਣ, ਮੀਡੀਆ ਵਿੱਚ ਬਣੇ ਰਹਿਣ ਲਈ, ਇੱਥੋਂ ਤੱਕ ਕਿ ਸਾਬਕਾ ਵਿਧਾਇਕਾਂ ਅਤੇ ਛੋਟੇ-ਛੋਟੇ ਵਰਕਰਾਂ ਨੂੰ ਵੀ, ਜੋ ਦੂਜੀਆਂ ਪਾਰਟੀਆਂ ਵਿਚੋਂ ਕੱਢੇ ਗਏ ਹਨ ਅਤੇ ਆਪਣੇ ਖੇਤਰ ਵਿੱਚ ਬੇਅਸਰ ਹੋ ਗਏ ਹਨ, ਨੂੰ ਸਪਾ ਮੁਖੀ ਨੂੰ ਖੁਦ ਪਾਰਟੀ ਵਿੱਚ ਸ਼ਾਮਲ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਅਜਿਹਾ ਜਾਪਦਾ ਹੈ ਕਿ ਸਪਾ ਮੁਖੀ ਨੂੰ ਹੁਣ ਆਪਣੇ ਸਥਾਨਕ ਨੇਤਾਵਾਂ ‘ਤੇ ਵਿਸ਼ਵਾਸ ਨਹੀਂ ਹੈ, ਜਦਕਿ ਬਸਪਾ ਦੇ ਨੇਤਾ ਅਤੇ ਹੋਰ ਪਾਰਟੀਆਂ ਖਾਸ ਕਰਕੇ ਸਪਾ ਦੇ ਅਜਿਹੇ ਲੋਕਾਂ ਦੀ ਚੰਗੀ ਤਰ੍ਹਾਂ ਪੜਤਾਲ ਕਰਨ ਤੋਂ ਬਾਅਦ ਪਾਰਟੀ ਵਿੱਚ ਸਿਰਫ ਸਹੀ ਲੋਕਾਂ ਨੂੰ ਸ਼ਾਮਿਲ ਕਰਵਾਉਂਦੇ ਹਨ।”
ਜ਼ਿਕਰਯੋਗ ਹੈ ਕਿ ਸਾਹਿਬਾਬਾਦ ਦੇ ਸਾਬਕਾ ਵਿਧਾਇਕ ਅਤੇ ਬਸਪਾ ਨੇਤਾ ਅਮਰਪਾਲ ਸ਼ਰਮਾ ਬੁੱਧਵਾਰ ਨੂੰ ਆਪਣੇ ਸਾਥੀਆਂ ਸਮੇਤ ਸਮਾਜਵਾਦੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਬੁੱਧਵਾਰ ਨੂੰ ਸਪਾ ਵੱਲੋਂ ਜਾਰੀ ਬਿਆਨ ਅਨੁਸਾਰ ਕਈ ਹੋਰ ਪਾਰਟੀਆਂ ਦੇ ਨੇਤਾਵਾਂ ਅਤੇ ਵਰਕਰਾਂ ਨੇ ਵੀ ਪਾਰਟੀ ਦੀ ਮੈਂਬਰਸ਼ਿਪ ਲੈ ਲਈ ਹੈ। ਪਰ ਜਦੋਂ ਤੋਂ ਇਹ ਮੁਅੱਤਲ ਕੀਤੇ ਵਿਧਾਇਕਾਂ ਨੇ ਸਪਾ ਮੁਖੀ ਨਾਲ ਮੁਲਾਕਾਤ ਕੀਤੀ ਹੈ ਉਦੋਂ ਤੋਂ ਬਸਪਾ ਸੁਪਰੀਮੋ ਮਾਇਆਵਤੀ ਟਵੀਟ ਕਰਕੇ ਸਪਾ ਮੁਖੀ ‘ਤੇ ਨਿਸ਼ਾਨਾ ਸਾਧ ਰਹੇ ਹਨ।
Comment here