CoronavirusCrime newsIndian PoliticsLudhiana NewsNationNewsPunjab newsWorld

ਦੁਬਾਰਾ ਨਹੀਂ ਹੋਵੇਗਾ ਜੈਪਾਲ ਭੁੱਲਰ ਦਾ ਪੋਸਟ ਮਾਰਟਮ, ਹਾਈਕੋਰਟ ਨੇ ਖਾਰਜ ਕੀਤੀ ਪਰਿਵਾਰ ਵੱਲੋ ਪਾਈ ਪਟੀਸ਼ਨ

ਕੁੱਝ ਦਿਨ ਪਹਿਲਾ ਕੋਲਕਾਤਾ ਵਿੱਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਨਾਲ ਜੁੜੀ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਗੈਂਗਸਟਰ ਜੈਪਾਲ ਭੁੱਲਰ ਦਾ ਦੁਬਾਰਾ ਪੋਸਟ ਮਾਰਟਮ ਕਰਵਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਉਸ ਨੂੰ ਰੱਦ ਕਰ ਦਿੱਤਾ ਹੈ।

ਅਦਾਲਤ ਨੇ ਜੈਪਾਲ ਭੁੱਲਰ ਦੇ ਪਰਿਵਾਰ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਇਸ ਤੋਂ ਬਾਅਦ ਜੈਪਾਲ ਭੁੱਲਰ ਦੇ ਵਕੀਲ ਦਾ ਕਹਿਣਾ ਹੈ ਕਿ ਉਹ ਹੁਣ ਇਸ ਮਾਮਲੇ ਬਾਰੇ ਸੁਪਰੀਮ ਕੋਰਟ ਜਾਣਗੇ। ਇੰਨਾ ਹੀ ਨਹੀਂ, ਇਸ ਪਟੀਸ਼ਨ ਦੌਰਾਨ ਜੈਪਾਲ ਭੁੱਲਰ ਦੇ ਪਰਿਵਾਰ ਨੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਜਦੋਂ ਤੱਕ ਉਹ ਸੁਪਰੀਮ ਕੋਰਟ ਜਾਂਦੇ ਹਨ, ਉਦੋਂ ਤੱਕ ਜੈਪਾਲ ਭੁੱਲਰ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਵਿੱਚ ਸੁਰੱਖਿਅਤ ਰੱਖਿਆ ਜਾਵੇ, ਪਰ ਅਦਾਲਤ ਨੇ ਇਸ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ।

ਦਰਅਸਲ ਗੈਂਗਸਟਰ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਅੰਤਿਮ ਸੰਸਕਾਰ ਨੂੰ ਰੋਕ ਦਿੱਤਾ ਸੀ। ਉਨ੍ਹਾਂ ਜੈਪਾਲ ਦਾ ਪੋਸਟ ਮਾਰਟਮ ਇੱਕ ਵਾਰ ਫਿਰ ਕਰਵਾਉਣ ਦੀ ਮੰਗ ਰੱਖੀ ਸੀ। ਗੈਂਗਸਟਰ ਦੇ ਪਿਤਾ ਨੇ ਕਿਹਾ ਸੀ ਕਿ ਬੰਗਾਲ ਪੁਲਿਸ ਨੇ ਉਸ ਦਾ ਫੇਕ ਐਨਕਾਊਂਟਰ ਕੀਤਾ ਸੀ। ਉਸ ਦੇ ਸਰੀਰ ‘ਤੇ ਬਹੁਤ ਸਾਰੇ ਫ੍ਰੈਕਚਰ ਹਨ, ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਪਹਿਲਾਂ ਉਸ ਨਾਲ ਮਾਰਕੁੱਟ ਕੀਤੀ ਗਈ ਹੈ ਅਤੇ ਫਿਰ ਉਸ ਦਾ ਐਨਕਾਊਂਟਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਜੈਪਾਲ ਦਾ ਪੋਸਟ ਮਾਰਟਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪਰਿਵਾਰ ਉਸ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ।

Comment here

Verified by MonsterInsights