ਵੀਰਵਾਰ ਨੂੰ ਮੁੰਬਈ ਨੇੜੇ ਪਾਲਘਰ ਦੇ ਡਹਾਣੂ ਵਿੱਚ ਇੱਕ ਫੈਕਟਰੀ ਵਿੱਚ ਧਮਾਕਾ ਹੋਣ ਦੀ ਖ਼ਬਰ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ 15 ਤੋਂ 20 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।

ਅਚਾਨਕ ਹੋਏ ਧਮਾਕੇ ਕਾਰਨ ਖੇਤਰ ਵਿੱਚ ਹਲਚਲ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਪਟਾਕੇ ਬਣਾਉਣ ਵਾਲੀ ਇਹ ਫੈਕਟਰੀ ਹਾਈਵੇ ਤੋਂ ਲੱਗਭਗ 15 ਕਿਲੋਮੀਟਰ ਦੂਰ ਜੰਗਲ ਵਿੱਚ ਬਣੀ ਹੋਈ ਹੈ। ਜਾਣਕਾਰੀ ਆ ਰਹੀ ਹੈ ਕਿ ਅੱਗ ‘ਚ 10 ਲੋਕ ਜ਼ਖਮੀ ਹੋਏ ਹਨ। ਜਿਸ ‘ਚੋਂ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਅੱਗ ਬੁਝਾਉਣ ਰਾਹਤ ਦਾ ਕੰਮ ਚੱਲ ਰਿਹਾ ਹੈ, ਅਤੇ ਅੱਗ ‘ਤੇ ਕਾਬੂ ਪਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ।
Comment here