ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਇੰਨੇ ਜ਼ਿਆਦਾ ਵੱਧ ਗਏ ਹਨ ਕਿ ਆਏ ਦਿਨ ਅਜਿਹੀਆਂ ਘਟਨਾਵਾਂ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਜਾਨਾਂ ਤੋਂ ਹੱਥ ਧੋ ਬੈਠਦੇ ਹਨ। ਅਜਿਹਾ ਹੀ ਇੱਕ ਮਾਮਲਾ ਰਾਸ਼ਟਰੀ ਮੁੱਖ ਮਾਰਗ ’ਤੇ ਦੇਖਣ ਨੂੰ ਮਿਲਿਆ ਹੈ, ਜਿੱਥੇ ਇਸ ਭਿਆਨਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਇੱਕ 8 ਸਾਲਾਂ ਬੱਚੀ ਦੀ ਲੱਤ ਟੁੱਟ ਗਈ, ਜੋ ਕਿ ਗੰਭੀਰ ਜ਼ਖਮੀ ਹੈ। ਇਸ ਬੱਚੀ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।
ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸੂਰਿਆ ਇੰਨਕਲੇਵ ਦੀ ਵਾਸੀ ਅਮਨਦੀਪ ਜਿਸਦੀ ਉਮਰ ਲਗਭਗ 40 ਸਾਲ ਸੀ, ਜੋ ਕਿ ਆਪਣੇ 10 ਸਾਲਾਂ ਬੇਟੇ ਅਤੇ 8 ਸਾਲਾਂ ਬੇਟੀ ਨਾਲ ਆਪਣੀ ਕਾਰ ‘ਤੇ ਜਲੰਧਰ ਤੋ ਅੰਮ੍ਰਿਤਸਰ ਵੱਲ ਜਾ ਰਹੀ ਸੀ ।

ਇਸ ਦੌਰਾਨ ਜਦੋਂ ਉਹ ਕਰਤਾਰਪੁਰ ਨੇੜੇ ਪਹੁੰਚੀ ਤਾਂ ਸੜਕ ਕੰਢੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਇਸ ਭਿਆਨਕ ਟੱਕਰ ਵਿੱਚ ਅਮਨਦੀਪ ਅਤੇ ਉਸ ਦੇ ਬੇਟੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਿੱਛ ਬੈਠੀ 8 ਸਾਲਾਂ ਬੱਚੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ।
ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਇਸ ਹਾਦਸੇ ਵਿੱਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਿਆ, ਜਿੱਥੇ ਡਾਕਟਰਾਂ ਵੱਲੋਂ ਮਾਂ-ਪੁੱਟ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਬੱਚੀ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਏ. ਐੱਸ. ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮਾਂ-ਪੁੱਤ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਜ਼ਖਮੀ ਲੜਕੀ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਜਲੰਧਰ ਭੇਜ ਦਿੱਤਾ।
Comment here