ਗੁਪਕਾਰ ਗੱਠਜੋੜ ਦੀ ਇੱਕ ਮਹੱਤਵਪੂਰਨ ਬੈਠਕ ਅੱਜ ਸ੍ਰੀਨਗਰ ਵਿੱਚ ਹੋਈ ਹੈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਉਹ 24 ਜੂਨ ਨੂੰ ਪ੍ਰਧਾਨ ਮੰਤਰੀ ਨਾਲ ਸਰਬ ਪਾਰਟੀ ਮੀਟਿੰਗ ਵਿੱਚ ਹਿੱਸਾ ਲੈਣਗੇ।
ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਰਿਹਾਇਸ਼ ‘ਤੇ ਹੋਈ ਇਸ ਬੈਠਕ ਤੋਂ ਬਾਅਦ ਮਹਿਬੂਬਾ ਮੁਫਤੀ ਨੇ ਕਿਹਾ ਕਿ ਉਹ ਗੱਲਬਾਤ ਦੇ ਵਿਰੁੱਧ ਨਹੀਂ ਹਨ। ਰਾਜਨੀਤਿਕ ਬੰਦੀਆਂ ਦੀ ਰਿਹਾਈ ਦਾ ਮੁੱਦਾ ਪ੍ਰਧਾਨ ਮੰਤਰੀ ਦੇ ਸਾਹਮਣੇ ਚੁੱਕਿਆ ਜਾਵੇਗਾ। ਇਸਦੇ ਨਾਲ ਹੀ ਮਹਿਬੂਬਾ ਮੁਫਤੀ ਨੇ ਪਾਕਿਸਤਾਨ ਨਾਲ ਵੀ ਗੱਲਬਾਤ ਦੀ ਵਕਾਲਤ ਕੀਤੀ ਹੈ। ਪੀਐਮ ਮੋਦੀ ਨੇ 24 ਜੂਨ ਨੂੰ ਜੰਮੂ ਕਸ਼ਮੀਰ ਦੇ ਮੁੱਦੇ ‘ਤੇ ਸਰਬ ਪਾਰਟੀ ਬੈਠਕ ਬੁਲਾਈ ਹੈ।
ਗੁਪਕਾਰ ਗੱਠਜੋੜ ਜੰਮੂ-ਕਸ਼ਮੀਰ ਦੀਆਂ ਪਾਰਟੀਆਂ ਦਾ ਗਠਜੋੜ ਹੈ, ਜੋ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਦੀ ਮੁੜ ਪ੍ਰਾਪਤੀ ਦੀ ਮੰਗ ਕਰਨ ਲਈ ਬਣਾਇਆ ਗਿਆ ਹੈ। ਮੰਨਿਆ ਜਾਂ ਰਿਹਾ ਹੈ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ‘ਚ ਜੰਮੂ-ਕਸ਼ਮੀਰ ਦਾ ਫਿਰ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਅਤੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ।
Comment here