ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਵੱਡਾ ਦਾਅਵਾ ਕੀਤਾ ਹੈ । ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਕਿਹਾ ਹੈ ਕਿ ਯੋਗ ਦੀ ਸ਼ੁਰੂਆਤ ਅਸਲ ਵਿੱਚ ਭਾਰਤ ਵਿੱਚ ਨਹੀਂ, ਨੇਪਾਲ ਵਿੱਚ ਹੋਈ ਸੀ। ਉਨ੍ਹਾਂ ਕਿਹਾ ਕਿ ਜਦੋਂ ਵਿਸ਼ਵ ਵਿੱਚ ਯੋਗ ਦੀ ਸ਼ੁਰੂਆਤ ਹੋਈ ਸੀ ਤਾਂ ਭਾਰਤ ਆਸ-ਪਾਸ ਵੀ ਨਹੀਂ ਸੀ।
ਦਰਅਸਲ, ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਬਾਲੂਵਤਾਰ ਵਿੱਚ ਆਪਣੀ ਰਿਹਾਇਸ਼ ‘ਤੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਓਲੀ ਨੇ ਕਿਹਾ, ” ਜਦੋਂ ਯੋਗ ਹੋਂਦ ਵਿੱਚ ਆਇਆ ਸੀ, ਉਸ ਸਮੇਂ ਭਾਰਤ ਦਾ ਕੋਈ ਵਜੂਦ ਨਹੀਂ ਸੀ । ਭਾਰਤ ਧੜਿਆਂ ਵਿੱਚ ਵੰਡਿਆ ਹੋਇਆ ਸੀ।”
ਉਨ੍ਹਾਂ ਕਿਹਾ,“ ਉਸ ਸਮੇਂ ਭਾਰਤ ਇੱਕ ਮਹਾਂਦੀਪ ਜਾਂ ਉਪ-ਮਹਾਂਦੀਪ ਦੀ ਤਰ੍ਹਾਂ ਸੀ।” ਇੰਨਾ ਹੀ ਨਹੀਂ, ਪ੍ਰਧਾਨ ਮੰਤਰੀ ਓਲੀ ਨੇ ਇਹ ਵੀ ਦਾਅਵਾ ਕੀਤਾ ਕਿ ਭਾਰਤੀ ਮਾਹਰ ਇਸ ਬਾਰੇ ਤੱਥ ਲੁਕਾਉਂਦੇ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਨੇਪਾਲ ਵਿੱਚ ਭਾਰਤੀ ਦੂਤਾਵਾਸ ਨੇ ਸੱਤਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਸੋਮਵਾਰ ਨੂੰ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ । ਡਿਜੀਟਲ ਮਾਧਿਅਮ ਰਾਹੀਂ ਇਸ ਪ੍ਰੋਗਰਾਮ ਦਾ ਆਯੋਜਨ ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਜਸ਼ਨ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਦੇ ਹਿੱਸੇ ਵਜੋਂ ਕੀਤਾ ਗਿਆ ਸੀ।
Comment here