ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਅਤੇ ਜਲੰਧਰ ਵਿਖੇ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਭਗਤ ਕਬੀਰ ਜੀ ਜੈਅੰਤੀ ਦੇ ਮੌਕੇ ‘ਤੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਲਦੀ ਹੀ ਕਰਜ਼ਾ ਮੁਆਫੀ ਸਕੀਮ ਅਧੀਨ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ 560 ਕਰੋੜ ਰੁਪਏ ਦੀ ਰਕਮ ਦੀ ਵੰਡ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਰਹੱਸਮਈ ਕਵੀ ਅਤੇ ਸੰਤ ਭਗਤ ਕਬੀਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਦਿਵਾਉਣ ਵਾਲੀ ਚੇਅਰ ਮਹਾਨ ਰਹੱਸਮਈ ਕਵੀ ਦੇ ਜੀਵਨ ਅਤੇ ਦਰਸ਼ਨ ਬਾਰੇ ਖੋਜ ਕਰੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿੱਚ ਬਣੇਗਾ, ਜਿਸ ਵਿੱਚੋਂ 10 ਕਰੋੜ ਰੁਪਏ ਦੀ ਲਾਗਤ ਨਾਲ 13000 ਵਰਗ ਫੁੱਟ ਢਕੇ ਹੋਏ ਖੇਤਰ ਵਿੱਚ ਇੱਕ ਕਮਿਊਨਿਟੀ ਹਾਲ ਹੋਵੇਗਾ ਜਿਸ ਵਿੱਚ 500 ਲੋਕਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਇਸ ਵਿੱਚ 3 ਕਰੋੜ ਰੁਪਏ ਉਸਾਰੀ ‘ਤੇ ਖਰਚ ਕੀਤੇ ਜਾਣਗੇ ਅਤੇ ਜ਼ਮੀਨ ਦੀ ਲਾਗਤ ਲਈ 7 ਕਰੋੜ ਰੁਪਏ ਖਰਚੇ ਜਾਣਗੇ।
Comment here