ਕੁੱਝ ਦਿਨ ਪਹਿਲਾ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ।
ਇਹ ਪ੍ਰਦਰਸ਼ਨ ਯੂਥ ਅਕਾਲੀ ਦਲ ਵੱਲੋ ਕੀਤਾ ਗਿਆ ਹੈ। ਰੋਸ ਪ੍ਰਦਰਸ਼ਨ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਕੀਤਾ ਗਿਆ ਹੈ। 15 ਕਰੋੜ ਦੇ ਮੈਡੀਕਲ ਡਰੱਗ ਮਾਮਲੇ ‘ਚ ਨਾਮਜ਼ਦ ਕੀਤੇ ਗਏ ਰਾਜੀਵ ਭਗਤ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਡਰੱਗ ਕਨੈਕਸ਼ਨ ਦੇ ਦੋਸ਼ਾਂ ਤਹਿਤ ਯੂਥ ਅਕਾਲੀ ਦਲ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੇ ਘਰ ਦੇ ਬਾਹਰ ਇਹ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਆਗੂਆਂ ਨੇ ਰਾਜੀਵ ਭਗਤ ਨਾਲ-ਨਾਲ ਕੁੰਵਰ ਵਿਜੇ ਪ੍ਰਤਾਪ ਖਿਲਾਫ ਮਾਮਲਾ ਦਰਜ ਕਰ ਜਾਂਚ ਦੀ ਮੰਗ ਕੀਤੀ ਹੈ। ਇਸ ਪ੍ਰਦਰਸ਼ਨ ਦੌਰਾਨ ਯੂਥ ਅਕਾਲੀ ਆਗੂਆਂ ਦੀ ਬੈਰੀਕੇਡ ਪਾਰ ਕਰਕੇ ਕੁੰਵਰ ਵਿਜੇ ਪ੍ਰਤਾਪ ਦੇ ਘਰ ਵੱਲੋਂ ਜਾਣ ਸਮੇਂ ਪੁਲਿਸ ਨਾਲ ਝੜਪ ਵੀ ਹੋਈ ਹੈ। ਅਕਾਲੀ ਵਰਕਰਾਂ ਦੀ ਪੁਲਿਸ ਨਾਲ ਹੋਈ ਧੱਕਾਮੁੱਕੀ ਤੋਂ ਬਾਅਦ ਪੁਲਿਸ ਨੇ ਕਈ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। Live ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ…