Site icon SMZ NEWS

ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ ‘ਚ ਡੁੱਬਣ ਕਾਰਨ ਮੌਤ

ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ  ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ । ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ।

Jalalabad youth died

ਦਰਅਸਲ, ਅਜਿਹਾ ਹੀ ਇੱਕ ਮਾਮਲਾ ਕੈਨੇਡਾ  ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸਮੁੰਦਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਇਸ ਪੰਜਾਬੀ ਨੌਜਵਾਨ ਦੀ ਪਛਾਣ ਸਾਹਿਲ ਕੰਬੋਜ ਦੇ ਵਜੋਂ ਹੋਈ ਹੈ, ਜੋ ਕਿ ਜਲਾਲਾਬਾਦ ਦਾ ਰਹਿਣ ਵਾਲਾ ਸੀ।

ਸਾਹਿਲ ਜਲਾਲਾਬਾਦ ਦੇ ਪਿੰਡ ਅਮੀਰ ਖਾਸ ਤੋਂ ਚੇਅਰਮੈਨ ਬਲਦੇਵ ਰਾਜ ਕੰਬੋਜ ਦਾ ਪੁੱਤਰ ਸੀ।ਮਿਲੀ ਜਾਣਕਾਰੀ ਅਨੁਸਾਰ ਸਾਹਿਲ ਆਪਣੇ ਦੋਸਤਾਂ ਨਾਲ ਸਮੁੰਦਰ ਦੇ ਕੰਢੇ ਘੁੱਮਣ ਗਿਆ ਸੀ, ਜਿੱਥੇ ਨਹਾਉਂਦੇ ਸਮੇਂ ਉਸਦੀ ਡੁੱਬ ਜਾਣ ਕਾਰਨ ਮੌਤ ਹੋ ਗਈ ।

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਸਟੱਡੀ ਵੀਜ਼ਾ ‘ਤੇ ਕੈਨੇਡਾ ਗਿਆ ਹੋਇਆ ਸੀ । ਸਾਹਿਲ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਛਾ ਗਿਆ।

Exit mobile version