Site icon SMZ NEWS

ਭਾਰਤ ਵਿੱਚ ਕੋਰੋਨਾ ਮਾਮਲਿਆਂ ‘ਚ ਆਈ 91 ਫੀਸਦੀ ਦੀ ਕਮੀ, ਰਿਕਵਰੀ ਦਰ ‘ਚ ਵੀ ਹੋਇਆ ਜ਼ਬਰਦਸਤ ਵਾਧਾ – ਸਿਹਤ ਮੰਤਰਾਲਾ

ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੀ ਰਫਤਾਰ ਹੁਣ ਹੌਲੀ ਹੋ ਰਹੀ ਹੈ, ਪਰ ਤੀਜੀ ਲਹਿਰ ਦੀ ਸੰਭਾਵਨਾ ਦਾ ਡਰ ਅਜੇ ਵੀ ਲੋਕਾਂ ਅਤੇ ਮਾਹਿਰਾਂ ਨੂੰ ਪਰੇਸ਼ਾਨ ਕਰ ਰਿਹਾ ਹੈ। ਹੁਣ ਕੋਰੋਨਾ ਵਾਇਰਸ ਦਾ ਡੈਲਟਾ ਪਲੱਸ ਰੂਪ ਸਿਹਤ ਮਾਹਿਰਾਂ ਲਈ ਇੱਕ ਨਵੀਂ ਚਿੰਤਾ ਬਣ ਗਿਆ ਹੈ।

ਰੋਜ਼ਾਨਾ ਮਾਮਲਿਆਂ ਵਿੱਚ ਆਈ ਗਿਰਾਵਟ ਦੇ ਮੱਦੇਨਜ਼ਰ ਹੁਣ ਬਹੁਤ ਸਾਰੇ ਰਾਜਾਂ ਨੇ ਤਾਲਾਬੰਦੀ ਵਿੱਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਸੋਮਵਾਰ ਤੋਂ ਦਿੱਲੀ ਵਿੱਚ ਜਿੰਮ ਅਤੇ ਯੋਗਾ ਸੰਸਥਾਵਾਂ ਵੀ ਖੁੱਲ੍ਹ ਗਈਆਂ ਹਨ। ਇਸ ਤੋਂ ਇਲਾਵਾ ਰਾਜਸਥਾਨ ਵਿੱਚ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ‘ਤੇ ਆਉਣ ਦੀ ਆਗਿਆ ਦਿੱਤੀ ਗਈ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਅੱਜ ਪਿਛਲੇ 24 ਘੰਟਿਆਂ ਵਿੱਚ, 37,566 ਤਾਜ਼ਾ ਮਾਮਲੇ ਸਾਹਮਣੇ ਆਏ ਹਨ ਅਤੇ 907 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਸਿਹਤ ਮੰਤਰਾਲੇ ਦੇ ਜੁਆਇੰਟ ਸੈਕਟਰੀ ਲਵ ਅਗਰਵਾਲ ਨੇ ਕਿਹਾ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਜੋ ਪੀਕ ਸੀ ਉਸ ਵਿੱਚ 91 ਫੀਸਦੀ ਦੀ ਗਿਰਾਵਟ ਆਈ ਹੈ। ਪਿਛਲੇ ਕੁੱਝ ਹਫ਼ਤਿਆਂ ਤੋਂ ਮਾਮਲਿਆਂ ‘ਚ ਨਿਰੰਤਰ ਗਿਰਾਵਟ ਆ ਰਹੀ ਹੈ।

ਰਾਹਤ ਦੀ ਖ਼ਬਰ ਦਿੰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਰਿਕਵਰੀ ਦੀ ਦਰ 96.9 ਫੀਸਦੀ ਤੱਕ ਪਹੁੰਚ ਗਈ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਜਿਲੇ ਜਿੱਥੇ ਹਰ ਰੋਜ਼ 100 ਤੋਂ ਵੱਧ ਨਵੇਂ ਕੇਸ ਆ ਰਹੇ ਹਨ, ਜਿੱਥੇ 4 ਮਈ ਦੇ ਹਫ਼ਤੇ ਵਿੱਚ 531 ਅਜਿਹੇ ਜ਼ਿਲ੍ਹੇ ਸਨ, ਇਹ ਗਿਣਤੀ 2 ਜੂਨ ਨੂੰ ਘੱਟ ਕੇ 262 ਜ਼ਿਲ੍ਹਿਆਂ ਤੱਕ ਆ ਗਈ ਹੈ। ਅਜਿਹੇ 111 ਜ਼ਿਲ੍ਹੇ ਹਨ ਜਿਥੇ ਹਰ ਰੋਜ਼ 100 ਤੋਂ ਵੱਧ ਕੇਸ ਆ ਰਹੇ ਹਨ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਦੱਸਿਆ ਕਿ ਕੁੱਲ 27.27 ਕਰੋੜ ਲੋਕਾਂ ਨੇ ਟੀਕੇ ਦੀ ਪਹਿਲੀ ਖੁਰਾਕ ਲਗਵਾਈ ਹੈ ਅਤੇ 5.84 ਕਰੋੜ ਲੋਕਾਂ ਨੇ ਟੀਕੇ ਦੀ ਦੂਜੀ ਖੁਰਾਕ ਨੂੰ ਲਗਵਾਇਆ ਹੈ।

Exit mobile version