26 ਜਨਵਰੀ ਨੂੰ ਦਿੱਲੀ ਹਿੰਸਾ ਮਾਮਲੇ ਵਿੱਚ ਨਾਮਜ਼ਦ ਗੁਰਜੋਤ ਸਿੰਘ ਪੁੱਤਰ ਜੋਗਿੰਦਰ ਸਿੰਘ ਤਲਵੰਡੀ ਸੋਭਾ ਸਿੰਘ ਜ਼ਿਲ੍ਹਾ ਤਰਨਤਾਰਨ ਤਹਿਸੀਲ ਪੱਟੀ ਜਿਸ ‘ਤੇ ਦਿੱਲੀ ਪੁਲਿਸ ਨੇ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਸੀ ਉਸ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਨੇ 28 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਸੀ।
ਇਸ ਤੋਂ ਬਾਅਦ ਗੁਰਜੋਤ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਦਿੱਲੀ ਪੁਲਿਸ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਹੀ ਉਨ੍ਹਾਂ ਦੇ ਨੌਜਵਾਨ ਪੁੱਤਰ ਗੁਰਜੋਤ ਸਿੰਘ ਨੂੰ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਦੀ ਘਟਨਾ ਵਿੱਚ ਉਨ੍ਹਾਂ ਦੇ ਨੌਜਵਾਨ ਪੁੱਤਰ ਦਾ ਕੋਈ ਵੀ ਦੋਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਦਿੱਲੀ ਵਿਖੇ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ ਅਤੇ ਦਿੱਲੀ ਅੰਦੋਲਨ ਦੌਰਾਨ ਉਹ ਲਾਲ ਕਿਲੇ ਦੇ ਨਜ਼ਦੀਕ ਚਲਾ ਗਿਆ ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਉਸ ਦਾ ਨਾਮ ਵੀ ਮੁਕੱਦਮੇ ਵਿੱਚ ਦਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ। ਉਨ੍ਹਾਂ ਜਥੇਬੰਦੀ ਤੇ ਵੀ ਦੋਸ਼ ਲਾਉਂਦੇ ਹੋਏ ਕਿਹਾ ਕਿ ਅਜੇ ਤੱਕ ਉਨ੍ਹਾਂ ਨਾਲ ਕਿਸੇ ਵੀ ਜਥੇਬੰਦੀ ਨੇ ਰਾਬਤਾ ਕਾਇਮ ਨਹੀਂ ਕੀਤਾ ਕਿ ਉਨ੍ਹਾਂ ਦੇ ਨੌਜਵਾਨ ਬੇਟੇ ਲਈ ਅੱਗੇ ਕੀ ਕਰਨਾ ਚਾਹੀਦਾ ਹੈ।
ਉਕਤ ਗੁਰਜੋਤ ਸਿੰਘ ਦੇ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਬੇਟਾ ਬੇਕਸੂਰ ਹੈ ਉਸ ਨੂੰ ਰਿਹਾਅ ਕੀਤਾ ਜਾਵੇ। ਉਧਰ ਇਸ ਸਬੰਧੀ ਪਿੰਡ ਦੇ ਸਰਪੰਚ ਰਾਜਬੀਰ ਸਿੰਘ ਦਾ ਕਹਿਣਾ ਹੈ ਕਿ ਗੁਰਜੋਤ ਸਿੰਘ ਬਿਲਕੁਲ ਬੇਕਸੂਰ ਹੈ। ਉਸ ਨੂੰ ਦਿੱਲੀ ਪੁਲਿਸ ਨੇ ਕੇਂਦਰ ਦੇ ਇਸ਼ਾਰੇ ‘ਤੇ ਦਿੱਲੀ ਹਿੰਸਾ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ ਉਨ੍ਹਾਂ ਕਿਹਾ ਕਿ ਸਾਰਾ ਪਿੰਡ ਤਲਵੰਡੀ ਸੋਭਾ ਸਿੰਘ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਰ ਨੂੰ ਜੇਲ੍ਹ ਵਿੱਚੋਂ ਬਾਹਰ ਕਢਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ਮੋਦੀ ਸਰਕਾਰ ਵੱਲੋ ਜਦੋ ਤੱਕ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਓਦੋਂ ਤੱਕ ਕਿਸਾਨ ਚੁੱਪ ਨਹੀਂ ਬੈਠਣਗੇ ਉਨ੍ਹਾਂ ਕਿਹਾ ਕਿ ਦਿੱਲੀ ਦੀ ਮੋਦੀ ਸਰਕਾਰ ਪਹਿਲਾਂ ਤਾਂ ਕਿਸਾਨਾਂ ਅਤੇ ਦਿੱਲੀ ਸਿੰਘੂ ਬਾਰਡਰ ਤੇ ਅੱਤਿਆਚਾਰ ਕਰਦੀ ਰਹੀ ਹੁਣ ਉਨ੍ਹਾਂ ਨੂੰ ਡਰਾਉਣ ਵਾਸਤੇ ਉਨ੍ਹਾਂ ਦੇ ਨੌਜਵਾਨ ਮੁੰਡਿਆਂ ਤੇ ਪਰਚੇ ਦਰਜ ਕਰ ਰਹੀ ਹੈ ਜੋ ਕਿ ਕਾਫੀ ਨਿੰਦਣਯੋਗ ਹੈ।
Comment here