ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਬਿਜਲੀ ਦੇ ਲੰਬੇ ਕੱਟ ਲੱਗਣ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ।ਗਰਮੀ ਨਾਲ ਬੇਹਾਲ ਲੋਕ ਗਰਮੀ ‘ਚ ਮਰਨ ਨੂੰ ਮਜ਼ਬੂਰ ਹਨ।
ਦੱਸਣਯੋਗ ਹੈ ਕਿ ਪੰਜਾਬ ‘ਚ ਲੱਗ ਰਹੇ ਬਿਜਲੀ ਦੇ ਕੱਟਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ ਭਲਕੇ ਪੰਜਾਬ ਭਰ ਦੇ ਬਿਜਲੀ ਘਰਾਂ ਸਾਹਮਣੇ ਧਰਨੇ ‘ਤੇ ਬੈਠਣਗੇ।ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।