Site icon SMZ NEWS

ਹੁਣ ਭਾਰਤੀ ਵੀ ਕਰ ਸਕਣਗੇ ਯੂਰਪ ਦੀ ਯਾਤਰਾ, ਸੱਤ ਯੂਰਪੀਅਨ ਯੂਨੀਅਨ ਦੇਸ਼ਾਂ ਸਣੇ ਸਵਿਟਜ਼ਰਲੈਂਡ ਨੇ Covishield ਨੂੰ ਦਿੱਤੀ ਮਨਜ਼ੂਰੀ

ਕੋਰੋਨਾ ਵਾਇਰਸ ਦਾ ਕਹਿਰ ਘੱਟਣ ਤੋਂ ਬਾਅਦ ਯੂਰਪ ਜਾਣ ਦੀ ਇੱਛਾ ਰੱਖਣ ਵਾਲੇ ਭਾਰਤੀਆਂ ਲਈ ਟੀਕਾਕਰਨ ਤੋਂ ਬਾਅਦ ਪੈਦਾ ਹੋਇਆ ਸੰਕਟ ਹੁਣ ਖ਼ਤਮ ਹੋ ਗਿਆ ਹੈ। ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਭਾਰਤੀ ਨਾਗਰਿਕਾਂ ਲਈ ਖੁਸ਼ਖਬਰੀ ਹੈ।

ਹੁਣ ਭਾਰਤੀ ਯੂਰਪੀਅਨ ਦੇਸ਼ਾਂ ਦੀ ਯਾਤਰਾ ‘ਤੇ ਜਾ ਸਕਣਗੇ। ਯੂਰਪੀਅਨ ਯੂਨੀਅਨ (ਈਯੂ) ਦੇ ਸੱਤ ਦੇਸ਼ਾਂ ਨੇ ਅਤੇ ਸਵਿਟਜ਼ਰਲੈਂਡ ਨੇ ਭਾਰਤ ਦੀ ਕੋਰੋਨਾ ਵੈਕਸੀਨ Covishield ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਦੇਸ਼ਾਂ ਵਿੱਚ ਆਸਟਰੀਆ, ਜਰਮਨੀ, ਸਵਿਟਜ਼ਰਲੈਂਡ, ਸਲੋਵੇਨੀਆ, ਗ੍ਰੀਸ, ਆਈਸਲੈਂਡ, ਆਇਰਲੈਂਡ ਅਤੇ ਸਪੇਨ ਸ਼ਾਮਿਲ ਹਨ। ਯੂਰਪੀਅਨ ਯੂਨੀਅਨ ਦੇ ਵੱਲੋ ਇੰਡੀਅਨ ਵੈਕਸੀਨ Covishield ਲਗਵਾਉਣ ਵਾਲਿਆਂ ਨੂੰ ਗ੍ਰੀਨ ਪਾਸ ਨਾ ਦੇਣ ‘ਤੇ ਸ਼ੁਰੂ ਹੋਇਆ ਵਿਵਾਦ ਹੁਣ ਖਤਮ ਹੋ ਗਿਆ ਹੈ। ਦੱਸ ਦੇਈਏ ਕਿ ਯੂਰਪੀਅਨ ਯੂਨੀਅਨ ਦੁਆਰਾ ਭਾਰਤੀ ਵੈਕਸੀਨ ਕੋਵੀਸ਼ੀਲਡ ਨੂੰ ਮਨਜੂਰੀ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਜਿਨ੍ਹਾਂ ਨੇ ਇਹ ਟੀਕਾ ਲਗਵਾਇਆ ਸੀ, ਉਨ੍ਹਾਂ ਨੂੰ ਗ੍ਰੀਨ ਪਾਸ ਨਹੀਂ ਮਿਲ ਰਿਹਾ ਸੀ। ਭਾਰਤ ਸਰਕਾਰ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।

ਯੂਰਪੀਅਨ ਯੂਨੀਅਨ ਦੇ ਸਟੈਂਡ ਤੋਂ ਨਾਰਾਜ਼ ਭਾਰਤ ਨੇ ਚੇਤਾਵਨੀ ਦਿੱਤੀ ਹੈ ਕਿ ਬਦਲੇ ਵਿੱਚ ਭਾਰਤ ਯੂਰਪ ਤੋਂ ਆਉਣ ਵਾਲੇ ਯਾਤਰੀਆਂ ਲਈ 14 ਦਿਨਾਂ ਦਾ ਏਕਾਂਤਵਾਸ ਲਾਜ਼ਮੀ ਬਣਾਏਗਾ ਜੇ ਉਹ ਭਾਰਤੀ ਵੈਕਸੀਨ ਨੂੰ ਮਾਨਤਾ ਨਹੀਂ ਦਿੰਦਾ। ਯੂਰਪੀਅਨ ਯੂਨੀਅਨ ਦੀ ਡਿਜੀਟਲ COVID ਸਰਟੀਫਿਕੇਟ ਯੋਜਨਾ ਜਾਂ ‘ਗ੍ਰੀਨ ਪਾਸ’ ਯੋਜਨਾ ਵੀਰਵਾਰ ਤੋਂ ਲਾਗੂ ਹੋ ਜਾਵੇਗੀ, ਜਿਸ ਨਾਲ COVID-19 ਮਹਾਂਮਾਰੀ ਦੇ ਦੌਰਾਨ ਸੁਤੰਤਰ ਆਵਾਜਾਈ ਦੀ ਆਗਿਆ ਮਿਲੇਗੀ। ਇਸ ਢਾਂਚੇ ਦੇ ਤਹਿਤ, ਜਿਨ੍ਹਾਂ ਲੋਕਾਂ ਨੇ ਯੂਰਪੀਅਨ ਮੈਡੀਕਲ ਏਜੰਸੀ (ਈਐਮਏ) ਦੁਆਰਾ ਅਧਿਕਾਰਤ ਟੀਕੇ ਲਗਵਾਏ ਹਨ, ਉਨ੍ਹਾਂ ਨੂੰ ਯੂਰਪੀਅਨ ਯੂਨੀਅਨ ਦੇ ਅੰਦਰ ਯਾਤਰਾ ਪਾਬੰਦੀਆਂ ਤੋਂ ਛੋਟ ਮਿਲੇਗੀ।

Exit mobile version