ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਸੁਮੇਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਚਲਾਇਆ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਪਹਿਲਾਂ ਕਹੇ ਹੋਏ ਬਚਨਾਂ ਅਨੁਸਾਰ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਨੇ ਭਗਤੀ ਤੇ ਸ਼ਕਤੀ ਦੇ ਸੁਮੇਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਆਪ ਸਿਰਜਣਾ ਕੀਤੀ। ਇਸ ਨੂੰ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਪਾਸੋਂ ਤਿਆਰ ਕਰਵਾਇਆ ਗਿਆ।
ਇਸ ਅਕਾਲ ਦੇ ਤਖਤ ਦੀ ਉਸਾਰੀ ਸਮੇਂ ਕੋਈ ਵੀ ਮਿਸਤਰੀ ਨਹੀਂ ਲਗਾਇਆ ਗਿਆ।ਇਹ ਅਕਾਲ ਦਾ ਤਖਤ ਦੁਨਿਆਵੀ ਤਖਤਾਂ ਨਾਲੋਂ ਮਹਾਨ ਤੇ ਸਰਵਉੱਚ ਹੈ। ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਕਿਹਾ ਹੈ ਕਿ ਜੋ ਸਿੱਖ ਏਥੇ ਚੰਗੀ ਜਵਾਨੀ,ਚੰਗੇ ਸ਼ਸਤਰ ਤੇ ਚੰਗੇ ਘੋੜੇ ਲੈ ਕੇ ਆਵੇਗਾ ਉਸ ਨੂੰ ਸਤਿਗੁਰੂ ਜੀ ਦੀਆਂ ਖੁਸ਼ੀਆਂ ਮਿਲਣਗੀਆਂ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾਂ ਜ਼ਰਵਾਣੇ ਦੇ ਜੁਲਮ ਨੂੰ ਰੋਕਿਆ ਗਿਆ ਹੈ ਤੇ ਨਿਮਾਣੇ ਦੀ ਸਹਾਇਤਾ ਕਰਨ ਦੇ ਉਪਰਾਲੇ ਕੀਤੇ ਗਏ ਹਨ।
ਅੰਮ੍ਰਿਤਸਰ ‘ਚ ਸਿੱਖਾਂ ਦੇ ਪ੍ਰਮੁੱਖ ਕੇਂਦਰੀ ਧਾਰਮਿਕ ਅਸਥਾਨ ਸ੍ਰੀ ਹਰਮਿੰਦਰ ਸਾਹਿਬ ਦੇ ਸਨਮੁੱਖ ਸ੍ਰੀ ਅਕਾਲ ਤਖਤ ਸਾਹਿਬ ਸ਼ੁਸ਼ੋਭਿਤ ਹੈ।ਇਹ ਸਿੱਖਾਂ ਦਾ ਪਹਿਲਾ ਤਖਤ ਹੈ।ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ 1606 ਈ. ‘ਚ ਇਸਦੀ ਸਿਰਜਨਾ ਕੀਤੀ।ਪਹਿਲਾਂ ਇਸਦਾ ਨਾਮ ਅਕਾਲ ਬੁੰਗਾ ਸੀ, ਜੋ ਬਾਅਦ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਂ ਨਾਲ ਪ੍ਰਸਿੱਧ ਹੋਇਆ।’ਤਖਤ’ ਫਾਰਸੀ ਦਾ ਸ਼ਬਦ ਹੈ, ਜਿਸਦਾ ਅਰਥ ਹੈ ਸ਼ਾਹੀ ਤਖਤ ਜਾਂ ਰਾਜ ਸਿੰਘਾਸਨ।ਇਸ ਤਰਾਂ ਅਕਾਲ ਤਖਤ ਦਾ ਭਾਵ, ਉਹ ਤਖਤ ਜੋ ਸਦਾ ਕਾਇਮ ਰਹਿਣ ਵਾਲਾ ਹੈ।
Comment here