Site icon SMZ NEWS

ਖੇਤੀਬਾੜੀ ਕਾਨੂੰਨਾਂ ਵਿਰੁੱਧ ਮਾਨਸੂਨ ਸੈਸ਼ਨ ਦੌਰਾਨ ਸੰਸਦ ਤੱਕ ਪੈਦਲ ਮਾਰਚ ਕਰਨ ਦੀ ਤਿਆਰੀ ‘ਚ ਕਿਸਾਨ !

ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਿਹਾ ਕਿਸਾਨ ਅੰਦੋਲਨ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਕਿਸਾਨ ਲਗਾਤਾਰ ਮੋਦੀ ਸਰਕਾਰ ਵੱਲੋ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਇਸ ਵਿਚਕਾਰ ਹੁਣ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਈ ਵੱਡਾ ਐਕਸ਼ਨ ਨਾ ਕਰਨ ਤੋਂ ਬਾਅਦ ਕਿਸਾਨਾਂ ਨੇ ਇੱਕ ਵਾਰ ਫਿਰ ਅੰਦੋਲਨ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਹੁਣ ਮਾਨਸੂਨ ਸੈਸ਼ਨ ਦੌਰਾਨ ਦਿੱਲੀ ਕੂਚ ਦੀ ਤਿਆਰੀ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੀ ਅੱਜ ਦੀ ਬੈਠਕ ਵਿੱਚ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਦਿੱਲੀ ਦੇ ਮਾਰਚ ਬਾਰੇ ਫੈਸਲਾ ਲੈ ਸਕਦੇ ਹਨ। ਕਿਸਾਨ ਦਿੱਲੀ ਅਤੇ ਸੰਸਦ ਤੱਕ ਪੈਦਲ ਮਾਰਚ ਦਾ ਐਲਾਨ ਕਰ ਸਕਦੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਮੁਖੀ ਬੂਟਾ ਸਿੰਘ ਨੇ ਇਸ ਦਾ ਸੰਕੇਤ ਦਿੱਤਾ ਹੈ। 6 ਜੁਲਾਈ ਨੂੰ ਕਿਸਾਨ ਇੱਕ ਜੱਥਾ ਲੈ ਕੇ ਪੰਜਾਬ ਵਿੱਚ ਮੋਤੀ ਮਹਿਲ ਦਾ ਘਿਰਾਓ ਵੀ ਕਰਨਗੇ। ਦਰਅਸਲ, ਪੰਜਾਬ ਵਿੱਚ ਕਿਸਾਨਾਂ ਨੂੰ ਬਿਜਲੀ ਸਪਲਾਈ ਘਟਾ ਦਿੱਤੀ ਗਈ ਹੈ, ਜਿਸ ਕਾਰਨ ਕਿਸਾਨ ਨਾਰਾਜ਼ ਹਨ। ਪਹਿਲਾਂ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਦਕਿ ਹੁਣ ਸਿਰਫ 4 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ।

ਬੂਟਾ ਸਿੰਘ ਨੇ ਕਿਹਾ ਹੈ ਕਿ ਕਿਸਾਨ ਮਾਨਸੂਨ ਸੈਸ਼ਨ ਵਿੱਚ ਵਿਰੋਧੀ ਪਾਰਟੀਆਂ ‘ਤੇ ਨਜ਼ਰ ਰੱਖਣਗੇ। ਮਾਨਸੂਨ ਸੈਸ਼ਨ ‘ਚ ਜਿਹੜੀ ਪਾਰਟੀ ਕਿਸਾਨਾਂ ਦਾ ਸਮਰਥਨ ਨਹੀਂ ਕਰੇਗੀ, ਉਸ ਦਾ ਕਿਸਾਨ ਵਿਰੋਧ ਕਰਨਗੇ। ਬੂਟਾ ਸਿੰਘ ਨੇ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿੱਚ ਐਨਸੀਪੀ ਮੁਖੀ ਸ਼ਰਦ ਪਵਾਰ ਦੇ ਬਿਆਨ ‘ਤੇ ਵੀ ਪ੍ਰਤੀਕਿਰਿਆ ਦਿੱਤੀ ਹੈ। ਦਰਅਸਲ, ਸ਼ਰਦ ਪਵਾਰ ਨੇ ਕਿਹਾ ਸੀ ਕਿ ਵਿਵਾਦਤ ਖੇਤੀਬਾੜੀ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਬਜਾਏ ਇਸ ਦੇ ਉਸ ਹਿੱਸੇ ਵਿੱਚ ਸੋਧ ਕੀਤੀ ਜਾਣੀ ਚਾਹੀਦੀ ਹੈ, ਜਿਸ ਨਾਲ ਕਿਸਾਨਾਂ ਨੂੰ ਮੁਸੀਬਤਾਂ ਪੇਸ਼ ਆ ਸਕਦੀਆਂ ਹਨ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਬਿਆਨ ‘ਤੇ ਬੂਟਾ ਸਿੰਘ ਨੇ ਕਿਹਾ ਹੈ ਕਿ ਕਾਨੂੰਨ ਰੱਦ ਕਰਨ ਤੋਂ ਘੱਟ ਕੁੱਝ ਵੀ ਕਿਸਾਨਾਂ ਨੂੰ ਪ੍ਰਵਾਨ ਨਹੀਂ ਹੈ। ਜੇ ਤਿੰਨੋਂ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਭਾਜਪਾ ਦਾ ਸਫਾਇਆ ਹੋ ਸਕਦਾ ਹੈ। ਜੇ ਕੋਈ ਹੋਰ ਸਰਕਾਰ ਆਉਂਦੀ ਹੈ, ਤਾਂ ਵੀ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਤਾਂ ਵੀ ਕਿਸਾਨ ਹਿੱਲਣਗੇ ਨਹੀਂ।

Exit mobile version