ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਭਾਰਤ ਸਰਕਾਰ ਖੇਤੀ ਕਾਨੂੰਨ ਦੇ ਕੁਝ ਬਿੰਦੂਆਂ ‘ਚ ਸੋਧ ਨੂੰ ਤਿਆਰ ਹੈ।ਤੋਮਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਗੱਲਬਾਤ ਹੋਵੇ ਅਤੇ ਕਿਸਾਨ ਆਪਣਾ ਅੰਦੋਲਨ ਖਤਮ ਕਰਨ।ਕੇਂਦਰੀ ਖੇਤੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਅੰਦੋਲਨ ਖਤਮ ਕਰਨ ਅਤੇ ਆਪਣੇ ਘਰ ਜਾਣ।ਸਰਕਾਰ ਉਨਾਂ੍ਹ ਦੀਆਂ ਮੰਗਾਂ ‘ਤੇ ਸਕਾਰਾਤਮਕ ਹੱਲ ਲਈ ਤਿਆਰ ਹੈ।
ਇਸ ਦੇ ਨਾਲ ਹੀ ਤੋਮਰ ਨੇ ਸਾਬਕਾ ਖੇਤੀ ਮੰਤਰੀ ਸ਼ਰਦ ਪਵਾਰ ਦੇ ਉਸ ਬਿਆਨ ਦਾ ਸਵਾਗਤ ਕੀਤਾ ਹੈ।ਜਿਸ ‘ਚ ਐੱਨਸੀਪੀ ਨੇਤਾ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਨੂੰ ਬਦਲਣ ਦੀ ਬਜਾਏ ਉਸਦੇ ਕੁਝ ਬਿੰਦੂਆਂ ‘ਚ ਬਦਲਾਅ ਕੀਤਾ ਜਾਣਾ ਚਾਹੀਦਾ।ਤੋਮਰ ਨੇ ਕਿਹਾ ਕਿ ਸ਼ਰਦ ਪਵਾਰ ਅਨੁਭਵੀ ਨੇਤਾ ਹਨ ਅਤੇ ਖੇਤੀ ਮੰਤਰੀ ਰਹਿ ਚੁੱਕੇ ਹਨ।ਭਾਰਤ ਸਰਕਾਰ ਉਨਾਂ੍ਹ ਦੇ ਬਿਆਨ ਦਾ ਸਮਰਥਨ ਕਰਦੇ ਹੋਏ, ਕਾਨੂੰਨ ਦੇ ਕੁਝ ਬਿੰਦੂਆਂ ‘ਤੇ ਬਦਲਾਅ ਕਰਨ ਨੂੰ ਤਿਆਰ ਹਨ।ਤੋਮਰ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਕਿਸਾਨਾਂ ਦੇ ਪ੍ਰਤੀਨਿਧੀਆਂ ਨਾਲ 11 ਵਾਰ ਗੱਲਬਾਤ ਕਰ ਚੁੱਕੀ ਹੈ ਅਤੇ ਇਸ ਸਮੱਸਿਆ ਦੇ ਹੱਲ ਲਈ ਅੱਜ ਵੀ ਤਿਆਰ ਹੈ।
ਇਸ ਤੋਂ ਪਹਿਲਾਂ ਗਵਾਲੀਅਰ ‘ਚ ਕੇਂਦਰੀ ਖੇਤੀ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਜਿੰਦਗੀ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੇ ਅਤੇ ਇਨਾਂ੍ਹ ਨੂੰ ਵਾਪਸ ਲੈਣ ਦਾ ਸਵਾਲ ਹੀ ਨਹੀਂ ਹੈ।ਉਨਾਂ੍ਹ ਨੇ ਕਿਹਾ ਕਿ ਕਿਸਾਨ ਯੂਨੀਅਨ ਇਨ੍ਹਾਂ ਕਾਨੂੰਨਾਂ ਦੇ ਇਲਾਵਾ ਕਿਸੇ ਹੋਰ ਪ੍ਰਸਤਾਵ ਨੂੰ ਸਾਹਮਣੇ ਲੈ ਕੇ ਆਉਂਦੇ ਹਨ ਤਾਂ ਕੇਂਦਰ ਸਰਕਾਰ ਗੱਲ ਕਰਨ ਲਈ ਤਿਆਰ ਹੈ।ਤੋਮਰ ਨੇ ਕਿਹਾ, ਕੇਂਦਰ ਦੇ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੀ ਜਿੰਦਗੀ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਵਾਲੇ ਹਨ ਅਤੇ ਇਨਾਂ੍ਹ ਨੂੰ 30 ਸਾਲਾਂ ਦੀ ਮਿਹਨਤ ਤੋਂ ਬਾਅਦ ਖੇਤੀ ਵਿਗਿਆਨਕਾਂ ਅਤੇ ਮਾਹਿਰਾਂ ਨੇ ਤਿਆਰ ਕੀਤਾ ਹੈ।
ਇਨ੍ਹਾਂ ਨੂੰ ਬਣਾਉਣ ‘ਚ ਕੇਂਦਰ ਸਰਕਾਰ ਦੇ ਨਾਲ ਸੂਬਾ ਸਰਕਾਰਾਂ ਨੇ ਵੀ ਯਤਨ ਕੀਤਾ ਹੈ, ਉਨਾਂ੍ਹ ਨੇ ਕਿਹਾ ਕਿ ਇਸ ਤੋਂ ਬਾਅਦ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਨਵੇਂ ਖੇਤੀ ਸੁਧਾਰ ਬਿੱਲ ਲਿਆਂਦੇ ਗਏ।ਤੋਮਰ ਨੇ ਕਿਹਾ ਕਿ ਦੇਸ਼ ਦੇ ਬਹੁਤੇ ਕਿਸਾਨ, ਸੰਸਥਾਵਾਂ ਅਤੇ ਯੂਨੀਅਨਾਂ ਇਨ੍ਹਾਂ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿਚ ਹਨ। ਜਦੋਂ ਵੀ ਕਿਸਾਨ ਯੂਨੀਅਨ ਨੇ ਕੁਝ ਇਤਰਾਜ਼ ਉਠਾਏ ਤਾਂ ਭਾਰਤ ਸਰਕਾਰ ਨੇ ਉਨ੍ਹਾਂ ਨਾਲ ਕਈ ਵਾਰ ਗੱਲਬਾਤ ਕੀਤੀ। ਉਨ੍ਹਾਂ ਕਿਹਾ, “ਹੁਣ ਵੀ ਜੇ ਕਿਸਾਨ ਯੂਨੀਅਨ ਆਗੂ ਖੇਤੀ ਕਾਨੂੰਨਾਂ ਦੀਆਂ ਧਾਰਾਵਾਂ ਤੋਂ ਇਲਾਵਾ ਕੁਝ ਤਜਵੀਜ਼ਾਂ ਲੈ ਕੇ ਆਉਂਦੇ ਹਨ ਤਾਂ ਸਰਕਾਰ ਹਮੇਸ਼ਾਂ ਗੱਲਬਾਤ ਕਰਨ ਲਈ ਤਿਆਰ ਹੈ।”