CoronavirusIndian PoliticsNationNewsWorld

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਠਭੇੜ, ਇੱਕ ਜਵਾਨ ਹੋਇਆ ਸ਼ਹੀਦ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸ਼ੁੱਕਰਵਾਰ 2 ਜੁਲਾਈ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ ਹੈ। ਇਸ ਮੁਕਾਬਲੇ ਵਿੱਚ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਜਦਕਿ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਘੇਰ ਲਿਆ ਹੈ।

Clashes between security forces and militants

ਫਿਲਹਾਲ ਮੁਕਾਬਲਾ ਚੱਲ ਰਿਹਾ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਪੁਲਵਾਮਾ ਜ਼ਿਲ੍ਹੇ ਦੇ ਰਾਜਪੋਰਾ ਖੇਤਰ ਦੇ ਪਿੰਡ ਹੰਜਿਨ ਵਿੱਚ ਚਲਾਈ ਜਾਂ ਰਹੀ ਹੈ। ਇਥੇ ਅੱਤਵਾਦੀਆਂ ਦੀ ਮੌਜੂਦਗੀ ਦੀ ਖਬਰ ਮਿਲਣ ਤੋਂ ਬਾਅਦ ਖੇਤਰ ਨੂੰ ਘੇਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਜਵਾਨਾਂ ‘ਤੇ ਫਾਇਰਿੰਗ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਠਭੇੜ ਵਿੱਚ ਬਦਲ ਦਿੱਤੀ। ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ।

ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਗੋਲੀਬਾਰੀ ਵਿੱਚ ਇੱਕ ਜਵਾਨ ਜ਼ਖਮੀ ਹੋ ਗਿਆ ਸੀ, ਜਿਸ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਮੌਕੇ ‘ਤੇ ਤਿੰਨ ਤੋਂ ਚਾਰ ਅੱਤਵਾਦੀ ਮੌਜੂਦ ਹਨ।

Comment here

Verified by MonsterInsights