Indian PoliticsNationNewsWorld

ਜੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਢੇਰ ਕਰ ਹਾਸਿਲ ਕੀਤੀ ਵੱਡੀ ਸਫਲਤਾ, ਇੱਕ ਜਵਾਨ ਵੀ ਹੋਇਆ ਸ਼ਹੀਦ

ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਲਸ਼ਕਰ-ਏ-ਤੋਇਬਾ ਦੇ 4 ਅੱਤਵਾਦੀ ਸਣੇ ਪੰਜ ਅੱਤਵਾਦੀ ਮਾਰੇ ਗਏ ਹਨ। ਇਸ ਦੌਰਾਨ ਸੈਨਾ ਦਾ ਇੱਕ ਜਵਾਨ ਵੀ ਸ਼ਹੀਦ ਹੋਇਆ ਹੈ।

Pulwama encounter 5 terrorists killed

ਮੁਕਾਬਲੇ ਵਿੱਚ ਪੰਜ ਅੱਤਵਾਦੀ ਮਾਰੇ ਗਏ ਸਨ। ਮਾਰੇ ਗਏ ਚਾਰ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਸਬੰਧਿਤ ਹਨ ਅਤੇ ਇੱਕ ਪਾਕਿਸਤਾਨੀ ਮੂਲ ਦਾ ਹੈ। ਪੁਲਿਸ ਅਨੁਸਾਰ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਪੁਲਵਾਮਾ ਦੇ ਦਾਨਿਸ਼ ਮਨਜ਼ੂਰ, ਪਾਕਿਸਤਾਨ ਦਾ ਰੇਹਾਨ, ਤ੍ਰਾਲ ਦੇ ਹੁਸੈਨ ਲੋਨ ਉਰਫ ਖਿਤਾਬ ਅਤੇ ਹਾਜਾਨ ਪਈਨ ਦੇ ਆਮਿਰ ਵਾਗਿਆ ਵਜੋਂ ਹੋਈ ਹੈ। ਜਦਕਿ ਇੱਕ ਦੀ ਪਛਾਣ ਨਹੀਂ ਹੋ ਸਕੀ ਹੈ।

 

ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਰਾਜਪੁਰਾ ਦੇ ਹਾਜਿਨ ਪਿੰਡ ਵਿੱਚ ਇੱਕ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਤਲਾਸ਼ੀ ਅਭਿਆਨ ਮੁਠਭੇੜ ਵਿੱਚ ਬਦਲ ਗਿਆ ਜਦੋਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਵੀ ਇਸ ਗੋਲੀਬਾਰੀ ਦਾ ਢੁਕਵਾਂ ਜਵਾਬ ਦਿੱਤਾ।

Comment here

Verified by MonsterInsights