Site icon SMZ NEWS

ਅਨਿਰੁੱਧ ਤਿਵਾੜੀ ਨੇ ਸੰਭਾਲਿਆ PAU ਦੇ ਵਾਈਸ ਚਾਂਸਲਰ ਦਾ ਅਹੁਦਾ, DC ਨੇ ਗੁਲਦਸਤੇ ਭੇਟ ਕਰਕੇ ਕੀਤਾ ਸਵਾਗਤ

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਧੀਕ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਦਾ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ, ਜਿਨ੍ਹਾਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਅਹੁਦਾ ਸੰਭਾਲਿਆ ਗਿਆ।

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ.) ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਵੱਲੋ ਵਧੀਕ ਮੁੱਖ ਸਕੱਤਰ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।

ਬਾਅਦ ‘ਚ, ਵਧੀਕ ਮੁੱਖ ਸਕੱਤਰ ਵੱਲੋਂ ਉਨ੍ਹਾਂ ਦੇ ਨਾਲ ਮੀਟਿੰਗ ਵੀ ਕੀਤੀ ਗਈ ਅਤੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਵੀ ਕੀਤੇ ਗਏ। ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਅਫਸਰ ਸਹਿਬਾਨ ਵੀ ਮੌਜੂਦ ਸਨ।

Exit mobile version