ਦੇਸ਼ ਵਿੱਚ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ। ਦੇਸ਼ ਵਿੱਚ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸਦੇ ਖਿਲਾਫ਼ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ ।

ਦਰਅਸਲ, ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ 2 ਘੰਟਿਆਂ ਲਈ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰਾ ਕੁੱਝ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਸੀ । ਸੰਯੁਕਤ ਕਿਸਾਨ ਮੋਰਚੇ ਦੇ ਇਸ ਸੱਦੇ ਨੂੰ ਭਰਵਾਂ ਹੁੰਗਾਰਾ ਵੀ ਮਿਲਿਆ ਹੈ। ਇਸ ਸੱਦੇ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਕੀਤੇ ਗਏ।
ਪ੍ਰਦਰਸ਼ਨਕਾਰੀਆਂ ਵੱਲੋਂ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਸੜਕਾਂ ਤੇ ਖਾਲੀ ਗੈਸ ਸਿਲੰਡਰਾਂ ਦੇ ਨਾਲ-ਨਾਲ ਸਕੂਟਰਾਂ, ਮੋਟਰਸਾਈਕਲਾਂ, ਟਰੈਕਟਰਾਂ, ਕਾਰਾਂ ਅਤੇ ਵੱਖ-ਵੱਖ ਵਾਹਨਾਂ ਸਣੇ ਪ੍ਰਦਰਸ਼ਨ ਕੀਤਾ ਗਿਆ । ਉੱਥੇ ਹੀ, ਦੂਜੇ ਪਾਸੇ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਹਰਿਆਣਾ ਦੇ ਕੁਰਕਸ਼ੇਤਰ ਵਿੱਚ ਗੋਲਡਨ ਹੱਟ ਢਾਬੇ ਦੇ ਅੱਗੇ ਲਗਾਏ ਗਏ ਬੈਰੀਕੇਡਾਂ ਨੂੰ ਹਟਾ ਦਿੱਤਾ ਗਿਆ ।

ਦੱਸ ਦੇਈਏ ਕਿ ਇਸ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ ਹੀ ਅਪੀਲ ਕੀਤੀ ਗਈ ਸੀ ਕਿ ਰੋਸ ਪ੍ਰਦਰਸ਼ਨ ਦੌਰਾਨ ਸੜਕਾਂ ‘ਤੇ ਆਵਾਜਾਈ ਨੂੰ ਪ੍ਰਭਾਵਿਤ ਨਾ ਕੀਤਾ ਜਾਵੇ ਤੇ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇ।
Comment here