ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਅੱਜ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਰਕੋ ਟੈਸਟ ਲਈ ਆਪਣਾ ਲਿਖਤੀ ਬਿਆਨ ਦਰਜ ਕੀਤਾ, ਜਿਸ ‘ਤੇ ਅਦਾਲਤ ਅੱਜ ਹੀ ਹੁਕਮ ਜਾਰੀ ਕਰ ਸਕਦੀ ਹੈ।
ਐਸਆਈਟੀ ਨੂੰ ਵੱਡੀ ਰਾਹਤ ਦਿੰਦਿਆਂ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਪਰਮਰਾਜ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਦੀ ਆਗਿਆ ਦੇ ਦਿੱਤੀ ਸੀ। ਜਦੋਂਕਿ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਨਾਰਕੋ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ, ਉਮਰਾਨੰਗਲ ਨੇ ਨਾਰਕੋ ਟੈਸਟ ਕਰਵਾਉਣ ਲਈ ਸਹਿਮਤੀ ਦਿੱਤੀ ਸੀ।
ਅਕਤੂਬਰ 2015 ਵਿੱਚ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਕੋਟਕਪੂਰਾ ਵਿੱਚ ਸਿੱਖਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ, 14 ਅਕਤੂਬਰ, 2015 ਨੂੰ, ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਫਾਇਰਿੰਗ ਕੀਤੀ, ਜਿਸ ਵਿੱਚ ਦੋ ਪ੍ਰਦਰਸ਼ਨਕਾਰੀ ਸਿੱਖ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਨਿਹੱਥੇ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਉਣ ਦੇ ਆਦੇਸ਼ ਦਿੱਤੇ ਸਨ। ਉਸ ਸਮੇਂ ਤੋਂ ਸਿੱਖ ਜੱਥੇਬੰਦੀਆਂ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ।
ਹੁਣ ਤੱਕ ਇਸ ਮਾਮਲੇ ਵਿਚ ਤਿੰਨ ਜਾਂਚ ਕਮੇਟੀਆਂ ਬਣੀਆਂ ਹਨ, ਜਿਨ੍ਹਾਂ ਵਿਚੋਂ ਦੋ ਨੇ ਆਪਣੀ ਰਿਪੋਰਟ ਮਾਣਯੋਗ ਅਦਾਲਤ ਨੂੰ ਸੌਂਪ ਦਿੱਤੀ ਹੈ, ਪਰ ਹੁਣ ਤੀਜੀ ਕਮੇਟੀ ਇਸ ਮਾਮਲੇ ਦੀ ਮੁੜ ਜਾਂਚ ਕਰ ਰਹੀ ਹੈ। ਜਿਸ ਵਿਚ ਐਸਆਈਟੀ ਨੇ ਉਪਰੋਕਤ ਤਿੰਨਾਂ ਅਧਿਕਾਰੀਆਂ ਤੋਂ ਸੱਚਾਈ ਪ੍ਰਾਪਤ ਕਰਨ ਲਈ ਨਾਰਕੋ ਟੈਸਟ ਲਈ ਅਰਜ਼ੀ ਦਿੱਤੀ ਸੀ। ਅਦਾਲਤ ਦੀ ਸੁਣਵਾਈ ਤੋਂ ਬਾਅਦ ਉਮਰਾਨੰਗਲ ਨੇ ਨਾਰਕੋ ਟੈਸਟ ਕਰਵਾਉਣ ਲਈ ਸਹਿਮਤੀ ਦਿੱਤੀ ਸੀ, ਜਦੋਂਕਿ ਸੁਮੇਧ ਸੈਣੀ ਅਤੇ ਚਰਨਜੀਤ ਸ਼ਰਮਾ ਨੇ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ।