ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਪੁਲਿਸ ਵੱਲੋਂ ਜਬਰ-ਜਨਾਹ ਦਾ ਮਾਮਲਾ ਦਰਜ ਹੋਇਆ ਹੈ । ਜ਼ਿਕਰਯੋਗ ਹੈ ਕਿ ਇੱਕ ਮਹਿਲਾ ਵੱਲੋਂ ਸਿਮਰਜੀਤ ਸਿੰਘ ਬੈਂਸ ‘ਤੇ ਜਬਰ-ਜਨਾਹ ਦੇ ਇਲਜ਼ਾਮ ਲਗਾਏ ਗਏ ਸਨ।
ਇਸ ਮਾਮਲੇ ਵਿੱਚ ਪੀੜਤਾਂ ਦਾ ਕਹਿਣਾ ਹੈ ਕਿ ਹਾਲੇ ਇਨਸਾਫ਼ ਅਧੂਰਾ ਹੈ । ਦਰਅਸਲ, ਇਸ ਮਾਮਲੇ ਵਿੱਚ ਅਕਾਲੀ ਦਲ ਵੱਲੋਂ ਮੁਜ਼ਾਹਰੇ ਕਰ ਕੇ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ।
ਦੱਸ ਦੇਈਏ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇੱਕ 44 ਸਾਲਾ ਔਰਤ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਆਤਮਨਗਰ ਹਲਕੇ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ (ਵਿਧਾਇਕ) ਨੂੰ ਬਲਾਤਕਾਰ ਦਾ ਕੇਸ ਦਰਜ ਕਰਨ ਦਾ ਆਦੇਸ਼ ਦਿੱਤਾ ਗਿਆ ਸੀ । ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਪੁਲੀਸ ਕੋਲ ਕੇਸ ਦਰਜ ਨਾ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
Comment here