CoronavirusIndian PoliticsNationNewsPunjab newsWorld

ਸਿੰਘੂ ਬਾਰਡਰ ‘ਤੇ 32 ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ, ਲੋਕਾਂ ਨੂੰ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਹੋਏ ਹਨ। ਅੱਜ ਸਥਾਨਕ ਸਿੰਘੂ ਬਾਰਡਰ ਦਿੱਲੀ ਕਜਾਰੀਆ ਦਫਤਰ ਵਿਖੇ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ। ਇਹ ਮੀਟਿੰਗ ਸ. ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ।

ਮੀਟਿੰਗ ਵਿਚ ਬਲਵੀਰ ਸਿੰਘ ਰਾਜੇਵਾਲ ਵੀ ਮੌਜੂਦ ਸਨ। ਸਰਬਸੰਮਤੀ ਨਾਲ ਏਜੰਡੇ ਪਾਸ ਕੀਤੇ ਗਏ ਜਿਹੜੇ ਭਾਜਪਾ ਲੀਡਰ ਤੇ ਆਗੂ ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਵਰਤ ਕੇ ਉਕਸਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਾਂ ‘ਤੇ ਪਰਚੇ ਹੋਣੇ ਚਾਹੀਦੇ ਹਨ। ਜਿਹੜੀਆਂ ਸਿਆਸੀ ਪਾਰਟੀਆਂ ਕਿਸਾਨ ਜਥੇਬੰਦੀਆਂ ਦੇ ਝੰਡੇ ਵਰਤ ਕੇ ਵਿਰੋਧ ਕਰ ਰਹੀਆਂ ਹਨ । ਕਿਸਾਨ ਇਸ ਨੂੰ ਧਿਆਨ ਨਾਲ ਦੇਖਣ ਤਾਂ ਜੋ ਕਿਸਾਨ ਮੋਰਚੇ ਦਾ ਨੁਕਸਾਨ ਨਾ ਹੋਵੇ।

ਕਿਸਾਨ ਜਥੇਬੰਦੀ ਦਾ ਚੋਣ ਲੜਨ ਦਾ ਨਹੀਂ ਕੋਈ ਇਰਾਦਾ:ਰੁਲਦੂ ਸਿੰਘ ਮਾਨਸਾ

ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਬਾਕੀ ਸਿਆਸੀ ਪਾਰਟੀਆਂ ਨੂੰ ਛੱਡ ਕੇ ਸਿਰਫ ਬੀਜੇਪੀ ਆਗੂਆਂ ਤੇ ਲੀਡਰਾਂ ਦਾ ਡਟਵਾਂ ਵਿਰੋਧ ਜਾਰੀ ਰੱਖਣਾ ਚਾਹੀਦਾ ਹੈ ਤੇ ਹੱਥੋਂਪਾਈ ਨਹੀਂ ਹੋਣਾ ਚਾਹੀਦਾ। ਪਿੰਡਾਂ ਵਿਚ ਵਸਦੇ ਕਿਸਾਨਾਂ, ਨੌਜਵਾਨਾਂ, ਬਜ਼ੁਰਗਾਂ ਤੇ ਮਾਤਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਪਿੰਡਾਂ ਵਿਚ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਿਹਾ ਜਾਵੇ।

Restrictions won't weaken farmers' stir: Ruldu Singh Mansa

ਇਸ ਮੌਕੇ ਮਨਜੀਤ ਸਿੰਘ ਧਨੇਰ, ਜੰਗਬੀਰ ਸਿੰਘ ਚੌਹਾਨ, ਹਰਿੰਦਰ ਸਿੰਘ ਲੱਖੋਵਾਲ, ਬਲਵੰਤ ਸਿੰਘ ਬਹਿਰਾਮਕੇ, ਕੁਲਵੰਤ ਸਿੰਘ ਸੰਧੂ, ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁਲਦੀਪ ਸਿੰਘ ਬਜੀਦਪੁਰ, ਹਰਜੀਤ ਸਿੰਘ ਰਵੀ, ਮੁਕੇਸ਼ਚੰਦਰ, ਕ੍ਰਿਪਾਲ ਸਿੰਘ, ਹਰਮੀਤ ਸਿੰਘ ਕਾਦੀਆਂ, ਡਾ. ਦਰਸ਼ਨ ਪਾਲ, ਪ੍ਰੇਮ ਸਿੰਘ ਭੰਗੂ, ਬੋਧ ਸਿੰਘ ਮਾਨਸਾ ਤੇ ਬੂਟਾ ਸਿੰਘ ਸਾਦੀਪੁਰ ਆਦਿ ਹਾਜ਼ਰ ਸਨ।

Comment here

Verified by MonsterInsights