ਪੰਜਾਬ ‘ਚ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕਲੇਸ਼ ਬਾਰੇ ਸਾਰੇ ਜਾਣੂ ਹਨ।ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪ੍ਰਸ਼ੰਸਾ ‘ਚ ਟਵੀਟ ਕੀਤਾ ਜਿਸ ਤੋਂ ਕਿਆਸ ਲਾਏ ਜਾ ਰਹੇ ਹਨ ਕਿ ਉਹ ‘ਆਪ’ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।ਅਜਿਹੇ ‘ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੀ ਹੀ ਪਾਰਟੀ ਬਣਾ ਲੈਣ, ਤਾਂ ਚੰਗਾ ਹੋਵੇਗਾ।
ਅਨਿਲ ਵਿਜ ਨੇ ਟਵੀਟ ਕੀਤਾ ਕਿ ਨਵਜੋਤ ਸਿੰਘ ਸਿੱਧੂ ਵਾਰ-ਵਾਰ ਦਲ ਬਦਲ ਕੇ ਦੂਜੀਆਂ ਪਾਰਟੀਆਂ ‘ਚ ਜਾ ਕੇ ਉਨਾਂ੍ਹ ਨੂੰ ਖਰਾਬ ਕਰਨ ਦੀ ਬਜਾਏ ਚੰਗਾ ਹੈ ਕਿ ਉਹ ਆਪਣੀ ਹੀ ਪਾਰਟੀ ਬਣਾ ਲੈਣ।ਵਿਜ ਨੇ ਇਹ ਵੀ ਕਿਹਾ ਕਿ ਸਿੱਧੂ ਕਿਹੜੀ ਪਾਰਟੀ ‘ਚ ਜਾਣਗੇ ਅਤੇ ਕਿਹੜੀ ਨਹੀਂ, ਇਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ ਪਰ ਮੈਂ ਤਾਂ ਉਨਾਂ੍ਹ ਨੂੰ ਸਲਾਹ ਦਿੰਦਾ ਹਾਂ ਕਿ ਉਹ ਵੱਖ ਤੋਂ ਆਪਣੀ ਪਾਰਟੀ ਬਣਾ ਲੈਣ।ਜ਼ਿਕਰਯੋਗ ਹੈ ਕਿ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬੇਅਦਬੀ ਅਤੇ ਬਿਜਲੀ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਮੋਰਚਾ ਖੋਲਿ੍ਹਆ ਹੋਇਆ ਹੈ।