ਜਲੰਧਰ ਦੇ ਨਜ਼ਦੀਕੀ ਪਿੰਡ ਪੰਡੋਰੀ ਜਗੀਰ ‘ਚ ਇਕ ਪਤੀ ਵਲੋਂ ਆਪਣੀ ਪਤਨੀ ਤੋਂ ਦੁਖੀ ਹੋ ਕੇ ਦੋ ਬੱਚਿਆਂ ਸਮੇਤ ਜ਼ਹਿਰ ਖਾ ਲਿਆ ਗਿਆ। ਤਿੰਨਾਂ ਨੂੰ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਨਕੋਦਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਨੌਜਵਾਨ ਜਸਪ੍ਰੀਤ ਸਿੰਘ ਅਤੇ ਉਸ ਦੀ 5 ਸਾਲ ਦੀ ਧੀ ਮਨੂਪ ਦੀ ਮੌਤ ਹੋ ਗਈ ਹੈ, ਜਦਕਿ ਪੁੱਤਰ ਸਹਿਜ (7) ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਨੌਜਵਾਨ ਅਤੇ ਲੜਕੀ ਦੀ ਮੌਤ ਦੀ ਖ਼ਬਰ ਮਿਲਣ ਨਾਲ ਆਸਪਾਸ ਦੇ ਪਿੰਡਾਂ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਅਨੁਸਾਰ ਨੌਜਵਾਨ ਜਸਪ੍ਰੀਤ ਸਿੰਘ ਅਤੇ ਅਮਨਦੀਪ ਕੌਰ ਦਾ ਵਿਆਹ ਕਰੀਬ 7 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ, ਦੋ ਬੱਚੇ ਸਹਿਜ ਅਤੇ ਮਨੂਪ ਦਾ ਜਨਮ ਹੋਇਆ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਅਤੇ ਉਸ ਦੀ ਪਤਨੀ ਅਮਨਦੀਪ ਵਿਚਾਲੇ ਝਗੜਾ ਹੋ ਗਿਆ। ਮਾਮਲਾ ਵਿਗੜਦਾ ਜਾ ਰਿਹਾ ਸੀ।
ਅਮਨਦੀਪ ਉਸ ਨੂੰ ਕੁਝ ਹਫ਼ਤੇ ਪਹਿਲਾਂ ਛੱਡ ਕੇ ਚੰਡੀਗੜ੍ਹ ਚਲੀ ਗਈ ਸੀ। ਇਸ ਤੋਂ ਬਾਅਦ ਜਸਪ੍ਰੀਤ ਦੀ ਤਰਫੋਂ ਉਸਨੂੰ ਵਾਪਸ ਲਿਆਉਣ ਲਈ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ, ਪਰ ਕੋਈ ਕਾਰਵਾਈ ਨਹੀਂ ਹੋਈ। ਪਰਿਵਾਰ ਅਨੁਸਾਰ ਅਮਨਦੀਪ ਜਸਪ੍ਰੀਤ ਸਿੰਘ ਤੋਂ ਛੁਟਕਾਰਾ ਪਾਉਣਾ ਚਾਹੁੰਦੀ ਸੀ ਅਤੇ ਦਬਾਅ ਬਣਾਉਣ ਲੱਗੀ। ਜਸਪ੍ਰੀਤ ਪ੍ਰੇਸ਼ਾਨ ਰਹਿਣ ਲੱਗਾ। ਮੰਗਲਵਾਰ ਰਾਤ ਆਪਣੇ ਬੱਚਿਆਂ ਨੂੰ ਜ਼ਹਿਰ ਪਿਲਾਇਆ ਅਤੇ ਖੁਦ ਵੀ ਖਾ ਲਿਆ । ਦੇਰ ਰਾਤ ਉਨ੍ਹਾਂ ਨੂੰ ਨਕੋਦਰ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਸਪ੍ਰੀਤ ਅਤੇ ਉਸ ਦੀ ਲੜਕੀ ਮਨੂਪ ਦੀ ਬੁੱਧਵਾਰ ਸਵੇਰੇ ਹੀ ਮੌਤ ਹੋ ਗਈ, ਜਦੋਂ ਕਿ ਬੇਟੇ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਪੁਲਿਸ ਦੀ ਮੁਢਲੀ ਜਾਂਚ ਵਿਚ ਇਹ ਖੁਲਾਸਾ ਹੋਇਆ ਹੈ ਕਿ ਜਸਪ੍ਰੀਤ ਦੀ ਪਤਨੀ ਅਮਨਦੀਪ ਵੀਡੀਓ ਬਣਾਉਂਦੀ ਸੀ ਅਤੇ ਟਿੱਕਟੋਕ, ਇੰਸਟਾਗ੍ਰਾਮ ‘ਤੇ ਪੋਸਟ ਕਰਦੀ ਸੀ। ਇਸ ਦੌਰਾਨ ਉਸ ਦਾ ਕਿਸੇ ਹੋਰ ਨਾਲ ਰਿਸ਼ਤਾ ਸੀ ਅਤੇ ਅਮਨਦੀਪ ਕੌਰ ਨੇ ਉਸ ਗੈਰ ਕਾਨੂੰਨੀ ਢੰਗ ਨਾਲ ਚੰਡੀਗੜ੍ਹ ਦੇ ਉਸ ਨੌਜਵਾਨ ਨਾਲ ਵਿਆਹ ਕਰਵਾ ਲਿਆ ਸੀ। ਐਸਪੀ ਮਨਪ੍ਰੀਤ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਮੁਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਜਸਪ੍ਰੀਤ ਆਪਣੀ ਪਤਨੀ ਦੇ ਦੂਸਰੇ ਵਿਆਹ ਤੋਂ ਪ੍ਰੇਸ਼ਾਨ ਸੀ। ਇਸ ਸਬੰਧ ਵਿੱਚ ਜਸਪ੍ਰੀਤ ਦੀ ਪਤਨੀ ਖਿਲਾਫ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Comment here