ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇਸ ਇਲਾਕੇ ਵਿੱਚੋਂ ਲੰਘਦੀ ਸਿੱਧਵਾਂ ਨਹਿਰ ਵਿੱਚੋਂ 3 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ।
ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਮਿਲੀ ਜਾਣਕਾਰੀ ਅਨੁਸਾਰ ਨਹਿਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਵਿੱਚੋਂ ਇੱਕ ਲਾਸ਼ 10 ਸਾਲਾਂ ਬੱਚੇ ਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਨਹਿਰ ਵਿੱਚ ਨਹਾਉਣ ਗਿਆ ਸੀ, ਪਰ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ ।
ਦੱਸ ਦੇਈਏ ਕਿ ਬਰਾਮਦ ਕੀਤੀਆਂ ਗਈਆਂ ਲਾਸ਼ਾਂ ਵਿੱਚੋਂ 10 ਸਾਲਾਂ ਬੱਚੇ ਸਣੇ 2 ਲਾਸ਼ਾਂ ਦੀ ਸ਼ਨਾਖਤ ਹੋ ਚੁੱਕੀ ਹੈ । ਲਾਸ਼ਾਂ ਮਿਲਣ ਤੋਂ ਬਾਅਦ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਧਾਰਾ 174 ਦੀ ਕਾਰਵਾਈ ਕੀਤੀ ਗਈ ਹੈ ।
Comment here