ਨਵਜੋਤ ਸਿੰਘ ਸਿੱਧੂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਸਦ ਮੈਂਬਰ ਅਤੇ ਪ੍ਰਧਾਨ ਸੁਨੀਲ ਜਾਖੜ ਦੇ ਗ੍ਰਹਿ ਵਿਖੇ ਪੰਚਕੂਲਾ ਪਹੁੰਚੇ। ਇਸ ਦੌਰਾਨ ਸੁਨੀਲ ਜਾਖੜ ਨੇ ਘਰ ਪਹੁੰਚੇ ਨਵਜੋਤ ਸਿੰਘ ਸਿੱਧੂ ਗਲੇ ਲਗਾ ਕੇ ਸਵਾਗਤ ਕੀਤਾ।ਇਸ ਮੁਲਾਕਾਤ ਦੇ ਨਾਲ ਸਿੱਧੂ ਨੇ ਕਿਹਾ ਕਿ ਇਹ ਜੋੜੀ ਹਿੱਟ ਵੀ ਰਹੇਗੀ ਤੇ ਫਿਟ ਵੀ। ਦੱਸ ਦੇਈਏ ਕਿ ਸੁਨੀਲ ਜਾਖੜ ਨੂੰ ਮਿਲਣ ਤੋਂ ਬਾਅਦ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ ਨਾਲ ਵੀ ਮੁਲਾਕਾਤ ਕੀਤੀ। ਪੰਜਾਬ ਕਾਂਗਰਸ ਦਾ ਸੰਕਟ ਸ਼ਨੀਵਾਰ ਦੁਪਹਿਰ ਤੋਂ ਬਾਅਦ ਖ਼ਤਮ ਹੋ ਸਕਦਾ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚੇ ਹਨ। ਸੂਤਰਾਂ ਅਨੁਸਾਰ, ਕੈਪਟਨ ਅਮਰਿੰਦਰ ਸਿੰਘ ਨੇ ਸ਼ਾਮ ਨੂੰ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਪਟਿਆਲੇ ਦੇ ਮੋਤੀ ਮਹਿਲ ਵਿਖੇ ਬੁਲਾਇਆ ਹੈ। ਦਿੱਲੀ ਤੋਂ ਖਾਲੀ ਹੱਥ ਪਰਤੇ ਨਵਜੋਤ ਸਿੱਧੂ ਅਚਾਨਕ ਸ਼ਨੀਵਾਰ ਨੂੰ ਪੰਚਕੂਲਾ ਪਹੁੰਚੇ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਮੁਲਾਕਾਤ ਕੀਤੀ। ਸੁਨੀਲ ਜਾਖੜ ਨਾਲ ਮੁਲਾਕਾਤ ਤੋਂ ਬਾਅਦ ਪਹਿਲਾਂ ਸਿੱਧੂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲੇ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਬਲਬੀਰ ਸਿੰਘ ਸਿੱਧੂ ਨਾਲ ਵੀ ਮੁਲਾਕਾਤ ਕੀਤੀ ਤੇ ਹੁਣ ਸਾਰੇ ਵੱਡੇ ਕਾਂਗਰਸ ਮੰਤਰੀਆਂ ਦੀ ਲਾਲ ਸਿੰਘ ਦੇ ਘਰ ਮੀਟਿੰਗ ਸ਼ੁਰੂ ਹੋ ਗਈ ਹੈ।