ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਰਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ ਸਨ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹਾਈਕਮਾਨ ਜੋ ਵੀ ਫੈਸਲਾ ਲਏਗੀ ਉਹ ਉਨ੍ਹਾਂ ਨੂੰ ਸਵੀਕਾਰਨਯੋਗ ਹੋਵੇਗਾ। ਹਰੀਸ਼ ਰਾਵਤ ਨੇ ਕੈਪਟਨ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
ਹਰੀਸ਼ ਰਾਵਤ ਨੇ ਇਸ ਸੰਬੰਧੀ ਟਵੀਟ ਕਰਦੇ ਹੋਏ ਕਿਹਾ ਕਿ ਮੈਂ ਹੁਣੇ-ਹੁਣੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਦਿੱਲੀ ਪਰਤਿਆ ਹਾਂ। ਮੈਨੂੰ ਖੁਸ਼ੀ ਹੈ ਕਿ ਬਹੁਤ ਸਾਰੀਆਂ ਗੱਲਾਂ ਜੋ ਬਾਹਰ ਚਰਚਾ ਵਿੱਚ ਹੈ, ਉਹ ਬਿਲਕੁਲ ਨਿਰਾਧਾਰਤ ਸਿੱਧ ਹੋਈਆਂ ਹਨ।
ਕੈਪਟਨ ਸਾਹਿਬ ਨੇ ਮੁੜ ਆਪਣੇ ਉਸ ਅਹਿਮ ਬਿਆਨ ਨੂੰ ਦੁਹਰਾਇਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਮਾਣਯੋਗ ਕਾਂਗਰਸ ਪ੍ਰਧਾਨ ਪੰਜਾਬ ਦੇ ਵਿਸ਼ੇ ਵਿੱਚ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਜੋ ਵੀ ਫੈਸਲਾ ਕਰਨਗੇ ਉਹ ਮੈਨੂੰ ਮਨਜ਼ਰੂ ਹੋਵੇਗਾ, ਮੈਂ ਉਸ ਦਾ ਆਦਰ ਕਰਾਂਗਾ। ਇਸ ਦੇ ਨਾਲ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ, ਕੈਪਟਨ ਅਮਰਿੰਦਰ ਸਿੰਘ ਹਾਈਕਮਾਂਡ ਦੇ ਫੈਸਲੇ ਨਾਲ ਸਹਿਮਤ ਹੋ ਗਏ, ਹੁਣ ਇਸ ਗੱਲ ਦੀ ਚਰਚਾ ਹੋ ਰਹੀ ਹੈ ਕਿ ਕੀ ਕੈਪਟਨ ਨਵਜੋਤ ਸਿੱਧੂ ਦੀ ਅਗਵਾਈ ਵਾਲੇ ਹਾਈ ਕਮਾਂਡ ਦੇ ਫੈਸਲੇ ਅੱਗੇ ਝੁਕ ਗਏ ਹਨ। ਇਹ ਵੀ ਵਿਚਾਰਿਆ ਜਾ ਰਿਹਾ ਹੈ ਕਿ ਇਸ ਦੀ ਬਜਾਏ ਉਸ ਨੂੰ ਆਪਣੇ ਅਨੁਸਾਰ ਮੰਤਰੀ ਮੰਡਲ ਵਿਚ ਤਬਦੀਲੀਆਂ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ। ਸਿੱਧੂ ਜਾਂ ਹਾਈ ਕਮਾਨ ਵੱਲੋਂ ਕੋਈ ਸਿੱਧੀ ਦਖਲਅੰਦਾਜ਼ੀ ਨਹੀਂ ਕੀਤੀ ਜਾਵੇਗੀ।
Comment here