Site icon SMZ NEWS

SC ਕਮਿਸ਼ਨ ਨੇ ਪੰਜਾਬ ਪੁਲਿਸ ‘ਚ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਕਰਨ ਲਈ DGP ਨੂੰ ਦਿੱਤੇ ਨਿਰਦੇਸ਼

SC ਕਮਿਸ਼ਨ ਵੱਲੋਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਵਿਚ ਨਵੀਂ ਭਰਤੀ, ਪਦਉੱਨਤੀ ਤੇ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਫਗਵਾੜਾ ਤਹਿਸੀਲ ਅਧੀਨ ਆਉਂਦੇ ਪਿੰਡ ਨਾਨਕ ਨਗਰੀ, ਚਹੇੜੂ ਵਾਸੀ ਮੁਕੇਸ਼ ਕੁਮਾਰ ਨੇ ਕਮਿਸ਼ਨ ਨੂੰ ਇੱਕ ਦਰਖਾਸਤ ਦੇ ਕੇ ਕਿਹਾ ਸੀ ਕਿ ਪੰਜਾਬ ਪੁਲਿਸ ਵੱਲੋਂ ਤਰੱਕੀਆਂ ਅਤੇ ਭਰਤੀ ਸਮੇਂ ਸੂਬੇ ਵਿੱਚ ਲਾਗੂ ਰਾਖਵਾਂਕਰਨ ਨੀਤੀ ਨੂੰ ਹੂ-ਬ-ਹੂ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਪੰਜਾਬ ਪੁਲਿਸ ਵੱਲੋਂ ਭਰਤੀ ਅਤੇ ਪਦਉੱਨਤੀ ਸਮੇਂ ਮੈਰਿਟ/ ਸੀਨੀਅਰਤਾ ‘ਤੇ ਆਏ ਮੁਲਾਜ਼ਮਾਂ ਨੂੰ ਵੀ ਰਿਜ਼ਰਵ ਨੁਕਤੇ ਦਿੱਤੇ ਜਾ ਰਹੇ ਹਨ ਜੋ ਕਿ ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਜਾਰੀ ਪੱਤਰ ਨੰ. 1/35/2017-ਆਰ.ਸੀ.ਆਈ./1071544/1 ਮਿਤੀ-25-09-2017 ਦੇ ਵਿਰੁੱਧ ਹੈ।

Exit mobile version