Site icon SMZ NEWS

ਸਿੱਧੂ ਦੇ ਸ਼ਕਤੀ ਪ੍ਰਦਰਸ਼ਨ ‘ਚ ਸ਼ਾਮਿਲ ਹੋਏ ਵਿਧਾਇਕ ਪੰਜਾਬ CID ਦੀ ਰਾਡਾਰ ‘ਤੇ ! ਜਾਣੋ ਕੀ ਹੈ ਪੂਰਾ ਮਾਮਲਾ

ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿੱਚ ਕਾਂਗਰਸ ਦਾ ਸੂਬਾ ਪ੍ਰਧਾਨ ਬਣਾਉਣ ਤੋਂ ਬਾਅਦ ਪਾਰਟੀ ਧੜਿਆਂ ਦੇ ਵਿੱਚ ਵੰਡੀ ਹੋਈ ਨਜ਼ਰ ਆ ਰਹੀ ਹੈ। ਹੁਣ ਖਬਰ ਮਿਲੀ ਹੈ ਕਿ ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨਾਲ ਮਿਲਣ ਵਾਲੇ ਕਾਂਗਰਸੀ ਵਿਧਾਇਕਾਂ ਵਿੱਚੋਂ ਕੁੱਝ ਪੰਜਾਬ ਸੀਆਈਡੀ ਦੀ ਰਾਡਾਰ ‘ਤੇ ਹਨ।

ਇਨ੍ਹਾਂ ਵਿਧਾਇਕਾਂ ‘ਤੇ ਨਾਜਾਇਜ਼ ਮਾਈਨਿੰਗ ਅਤੇ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਰਗੀਆਂ ਗਤੀਵਿਧੀਆਂ ਦਾ ਦੋਸ਼ ਲਗਾਇਆ ਗਿਆ ਹੈ। ਕੁੱਝ ਵਿਧਾਇਕ ਅਜਿਹੇ ਵੀ ਹਨ ਜਿਨ੍ਹਾਂ ਨੇ ਮੁੱਖ ਮੰਤਰੀ ਅਮਰਿੰਦਰ ਤੋਂ ਮਦਦ ਮੰਗੀ ਸੀ, ਪਰ ਸੀ.ਐੱਮ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਬੁੱਧਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਵਿਧਾਇਕਾਂ ਨਾਲ ਇੱਕ ਤਰ੍ਹਾਂ ਦਾ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ ਸੀ। ਇਸ ਦੌਰੇ ਦੌਰਾਨ ਸਿੱਧੂ ਦੇ ਨਾਲ ਵੱਡੀ ਗਿਣਤੀ ਦੇ ਵਿੱਚ ਕਾਂਗਰਸੀ ਵਿਧਾਇਕ ਮੌਜੂਦ ਰਹੇ ਸਨ। ਜਿਨ੍ਹਾਂ ਵਿੱਚੋਂ ਕੁੱਝ ਵਿਧਾਇਕ ਹੁਣ ਪੰਜਾਬ ਸੀਆਈਡੀ ਦੇ ਰਾਡਾਰ ‘ਤੇ ਹਨ।

ਕੁੱਝ ਮੀਡੀਆ ਰਿਪੋਰਟਸ ਦੇ ਵਿੱਚ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਹੈ ਕਿ ਕੁੱਝ ਵਿਧਾਇਕਾਂ ਅਤੇ ਉਨ੍ਹਾਂ ਦੇ ਕੁੱਝ ਸਾਥੀ ਜੋ ਸਿੱਧੂ ਦੇ ਨਾਲ ਸਨ, ਉਨ੍ਹਾਂ ਉੱਤੇ ਬਹੁਤ ਸਾਰੇ ਗੰਭੀਰ ਦੋਸ਼ ਹਨ। ਉਹ ਸਿੱਧੇ ਅਤੇ ਅਸਿੱਧੇ ਤੌਰ ‘ਤੇ ਇਨ੍ਹਾਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਏ ਹਨ। ਇਸ ਵਿੱਚ ਗੈਰਕਨੂੰਨੀ ਮਾਈਨਿੰਗ ਅਤੇ ਸ਼ਰਾਬ ਦੇ ਕਾਰੋਬਾਰ ਸ਼ਾਮਿਲ ਹਨ। ਜਾਣਕਾਰੀ ਅਨੁਸਾਰ, ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਨੇਤਾਵਾਂ ਬਾਰੇ ਤਿੰਨ ਮੈਂਬਰੀ ਪੈਨਲ ਨੂੰ ਵੀ ਦੱਸਿਆ ਸੀ, ਜਿਸ ਨੂੰ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਕਾਂਗਰਸ ਦੇ ਸੰਕਟ ਨੂੰ ਖਤਮ ਕਰਨ ਲਈ ਗਠਿਤ ਕੀਤਾ ਸੀ।

Exit mobile version