Site icon SMZ NEWS

ਖਤਮ ਹੋਈਆਂ ਕੈਪਟਨ ‘ਤੇ ਸਿੱਧੂ ਵਿਚਕਾਰ ਦੂਰੀਆਂ ! CM ਦੀ ਚਾਹ ਪਾਰਟੀ ‘ਚ ਪਹੁੰਚੇ ਨਵਜੋਤ ਸਿੰਘ ਸਿੱਧੂ

ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਕਾਂਗਰਸ ‘ਚ ਚੱਲ ਰਿਹਾ ਕਲੇਸ਼ ਹੁਣ ਕੁੱਝ ਹੱਦ ਤੱਕ ਘੱਟਦਾ ਜਾਪਦਾ ਹੈ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਜਾਂ ਰਹੇ ਹਨ।

distance between Sidhu and Captain over

ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਧਾਇਕਾਂ ਅਤੇ ਪੰਜਾਬ ਕਾਂਗਰਸ ਦੇ ਅਧਿਕਾਰੀਆਂ ਨੂੰ ਚਾਹ ਪਾਰਟੀ ਲਈ ਬੁਲਾਇਆ ਹੈ। ਇਹ ਚਾਹ ਪਾਰਟੀ ਪੰਜਾਬ ਭਵਨ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ, ਜਿੱਥੇ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਆਗੂ ਮੌਜੂਦ ਹਨ। ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਨਵੇਂ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਅਤੇ ਕੁਲਜੀਤ ਨਾਗਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਗਏ ਸਨ, ਜਿਸ ਨੂੰ ਉਨ੍ਹਾਂ ਸਵੀਕਾਰ ਕਰ ਲਿਆ। ਨਵਜੋਤ ਸਿੰਘ ਸਿੱਧੂ ਵੱਲੋਂ ਭੇਜੇ ਸੱਦੇ ਵਿੱਚ ਲਿਖਿਆ ਗਿਆ ਸੀ ਕਿ ਕੈਪਟਨ ਪਰਿਵਾਰ ਦੇ ਸੀਨੀਅਰ ਹਨ, ਇਸ ਲਈ ਉਨ੍ਹਾਂ ਨੂੰ ਆਉਣਾ ਚਾਹੀਦਾ ਹੈ ਅਤੇ ਨਵੀਂ ਟੀਮ ਨੂੰ ਆਸ਼ੀਰਵਾਦ ਦੇਣਾ ਚਾਹੀਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾ ਰਹੇ ਸੀ, ਅਜਿਹੀ ਸਥਿਤੀ ਵਿੱਚ ਕੇਂਦਰੀ ਹਾਈ ਕਮਾਂਡ ਦੀ ਇੱਛਾ ਦੇ ਬਾਅਦ ਵੀ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਕੁਰਸੀ ‘ਤੇ ਬੈਠਣ ਲਈ ਲੰਬਾ ਸਮਾਂ ਇੰਤਜ਼ਾਰ ਕਰਨਾ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਸੀ ਕਿ ਸਿੱਧੂ ਨੂੰ ਉਨ੍ਹਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਪਰ ਨਵਜੋਤ ਸਿੰਘ ਸਿੱਧੂ ਨੇ ਮੁਆਫੀ ਮੰਗਣ ਤੋਂ ਇਨਕਾਰ ਕਰ ਦਿੱਤਾ। ਹੁਣ ਕੇਂਦਰੀ ਹਾਈ ਕਮਾਨ ਦੇ ਨਿਰਦੇਸ਼ਾਂ ‘ਤੇ, ਸਾਰੇ ਕਾਂਗਰਸੀ ਆਗੂ ਇੱਕ ਮੰਚ ‘ਤੇ ਇਕੱਠੇ ਹੋ ਰਹੇ ਹਨ। ਸੂਬਾ ਪ੍ਰਧਾਨ ਦਾ ਅਹੁਦਾ ਮਿਲਣ ਤੋਂ ਬਾਅਦ, ਨਵਜੋਤ ਸਿੰਘ ਸਿੱਧੂ ਨੇਤਾਵਾਂ ਨੂੰ ਲਗਾਤਾਰ ਮਿਲਦੇ ਆ ਰਹੇ ਹਨ, ਹਾਲ ਹੀ ਵਿੱਚ ਉਨ੍ਹਾਂ ਨੇ ਅੰਮ੍ਰਿਤਸਰ, ਨਵਾਂ ਸ਼ਹਿਰ ਸਮੇਤ ਕਈ ਇਲਾਕਿਆਂ ਦਾ ਦੌਰਾ ਕੀਤਾ ਸੀ।

Exit mobile version