CoronavirusIndian PoliticsNationNewsWorld

ਜੰਤਰ ਮੰਤਰ ਵਿਖੇ ਕਿਸਾਨਾਂ ਦੀ ਕਿਸਾਨ ਸੰਸਦ ਦਾ ਅੱਜ ਦੂਜਾ ਦਿਨ, ਯੋਗੇਂਦਰ ਯਾਦਵ ਨੇ ਕਿਹਾ – ‘ਪੁਲਿਸ ਨੇ ਅੱਜ ਫਿਰ ਕੀਤਾ ਖੱਜਲ-ਖੁਆਰ’

ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦਾ ਨਵਾਂ ਪੜਾਅ ਵੀਰਵਾਰ ਤੋਂ ਸ਼ੁਰੂ ਹੋ ਗਿਆ ਹੈ। ਦਰਅਸਲ ਦਿੱਲੀ ਦੇ ਜੰਤਰ-ਮੰਤਰ ਵਿਖੇ ਕਿਸਾਨਾਂ ਨੇ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ।

kisan sansad second day

ਕਿਸਾਨਾਂ ਨੇ ਦਿੱਲੀ ਵਿੱਚ ਜੰਤਰ-ਮੰਤਰ ਦੇ ਨੇੜੇ ਮਾਨਸੂਨ ਸੈਸ਼ਨ ਦੇ ਵਾਂਗ ਹੀ ਇੱਕ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਦੀ ਸੰਸਦ ਦਾ ਅੱਜ ਦੂਜਾ ਦਿਨ ਹੈ ਅਤੇ 200 ਕਿਸਾਨ ਜੰਤਰ-ਮੰਤਰ ਵਿਖੇ ਪਹੁੰਚੇ ਹਨ। ਕਿਸਾਨਾਂ ਨੂੰ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਵਿਖੇ ਦਿੱਲੀ ਪੁਲਿਸ ਦੀਆਂ ਚਾਰ ਬੱਸਾਂ ਵਿੱਚ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਸਾਰੇ ਕਿਸਾਨ, ਕਿਸਾਨ ਸੰਸਦ ਵਿੱਚ ਵਾਰੀ-ਵਾਰੀ ਆਪਣੀ ਗੱਲ ਰੱਖ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਪਹੁੰਚਣ ਤੋਂ ਪਹਿਲਾ ਕਿਸਾਨਾਂ ਨੂੰ ਢਾਈ ਘੰਟਿਆਂ ਲਈ ਖੱਜਲ-ਖੁਆਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸੰਸਦ ਸ਼ਾਮ 5 ਵਜੇ ਤੱਕ ਚੱਲੇਗੀ। ਕਿਸਾਨ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ।

 

ਕਿਸਾਨ ਜਥੇਬੰਦੀਆਂ ਦੇ ਅਨੁਸਾਰ, ਜਿੰਨਾ ਚਿਰ ਸੰਸਦ ਦਾ ਮਾਨਸੂਨ ਸੈਸ਼ਨ ਚੱਲਦਾ ਰਹੇਗਾ, ਉਹ ਹਰ ਰੋਜ਼ ਇੱਥੇ ਕਿਸਾਨ ਸੰਸਦ ਦਾ ਆਯੋਜਨ ਕਰਨਗੇ। ਜੰਤਰ-ਮੰਤਰ ‘ਤੇ ਦਿੱਲੀ ਪੁਲਿਸ ਨੇ ਸਿਰਫ 200 ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਹੈ। ਇਹ ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਪ੍ਰਦਰਸ਼ਨ ਕਰ ਸਕਣਗੇ।

Comment here

Verified by MonsterInsights