ਸ਼ੁੱਕਰਵਾਰ ਨੂੰ ਟੀਮ ਇੰਡੀਆ ਅਤੇ ਸ਼੍ਰੀਲੰਕਾ ਵਿਚਕਾਰ ਵਨਡੇ ਸੀਰੀਜ਼ ਦਾ ਆਖਰੀ ਮੈਚ ਖੇਡਿਆ ਜਾਂ ਰਿਹਾ ਹੈ। ਸ਼੍ਰੀਲੰਕਾ ਖਿਲਾਫ ਵਨਡੇ ਸੀਰੀਜ਼ ਦੇ ਤੀਜੇ ਮੈਚ ਵਿੱਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਟੀਮ ਇੰਡੀਆ ਤਿੰਨ ਮੈਚਾਂ ਦੀ ਇਹ ਸੀਰੀਜ਼ ਪਹਿਲਾਂ ਹੀ ਜਿੱਤ ਚੁੱਕੀ ਹੈ। ਭਾਰਤ ਨੇ 2-0 ਦੀ ਅਜੇਤੂ ਲੀਡ ਲੈ ਲਈ ਹੈ। ਅਜਿਹੀ ਸਥਿਤੀ ਵਿੱਚ ਇਹ ਮੰਨਿਆ ਜਾ ਰਿਹਾ ਸੀ ਕਿ ਤੀਜੇ ਵਨਡੇ ਲਈ ਟੀਮ ਵਿੱਚ ਬਦਲਾਅ ਹੋਏਗਾ।
ਭਾਰਤੀ ਟੀਮ ਨੇ ਇਸ ਮੈਚ ਲਈ ਆਪਣੀ ਪਲੇਇੰਗ ਇਲੈਵਨ ਵਿੱਚ 6 ਬਦਲਾਅ ਕੀਤੇ ਹਨ। ਪਲੇਇੰਗ ਇਲੈਵਨ ਵਿੱਚ ਜਗ੍ਹਾ ਬਣਾਉਣ ਵਾਲੇ 6 ਖਿਡਾਰੀਆਂ ਵਿੱਚੋਂ 5 ਖਿਡਾਰੀ ਵਨਡੇ ਇੰਟਰਨੈਸ਼ਨਲ ਵਿੱਚ ਅੱਜ ਡੈਬਿਊ ਕਰ ਰਹੇ ਹਨ। ਇਹ ਖਿਡਾਰੀ ਸੰਜੂ ਸੈਮਸਨ, ਨਿਤੀਸ਼ ਰਾਣਾ, ਚੇਤਨ ਸਾਕਰੀਆ, ਕੇ. ਗੌਤਮ ਅਤੇ ਰਾਹੁਲ ਚਾਹਰ ਹਨ। ਇਸ ਤੋਂ ਇਲਾਵਾ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੂੰ ਵੀ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ।
Comment here