ਕਿਸਾਨ ਮੋਰਚੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ 15 ਦਿਨਾਂ ਵਾਸਤੇ ਰੁਲਦੂ ਸਿੰਘ ਕਿਸਾਨੀ ਅੰਦੋਲਨ ਦੀ ਕੋਈ ਵੀ ਸਟੇਜ ਸਾਂਝੀ ਨਹੀਂ ਕਰ ਸਕਣਗੇ ਤੇ ਨਾ ਹੀ ਉਹ ਮੀਡੀਆ ਨਾਲ ਗੱਲਬਾਤ ਕਰ ਸਕਣਗੇ। ਪਿਛਲੇ ਕੁਝ ਦਿਨ ਪਹਿਲਾਂ ਹੀ ਰੁਲਦੂ ਸਿੰਘ ਮਾਨਸਾ ਨੇ ਕਿਸਾਨੀ ਅੰਦੋਲਨ ਦੀ ਸਟੇਜ ਤੋਂ ਭੜਕਾਊ ਭਾਸ਼ਣ ਦਿੱਤਾ ਸੀ ਜਿਸ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ।
ਸਿੱਖ ਧਰਮ ਨੂੰ ਲੈ ਕੇ ਰੁਲਦੂ ਸਿੰਘ ਮਾਨਸਾ ਵੱਲੋਂ ਟਿੱਪਣੀ ਕੀਤੀ ਗਈ ਸੀ, ਜਿਸ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਜਿਸ ਨੂੰ ਦੇਖਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਹ ਫੈਸਲਾ ਲਿਆ ਗਿਆ ਹੈ। 32 ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਤੌਰ ‘ਤੇ ਰੁਲਦੂ ਸਿੰਘ ਮਾਨਸਾ ਨੂੰ ਸਸਪੈਂਡ ਕਰਨ ਦਾ ਫੈਸਲਾ ਲਿਆ ਗਿਆ ਹੈ।