Site icon SMZ NEWS

ਰਾਹੁਲ ਗਾਂਧੀ ਨੇ PM ਮੋਦੀ ‘ਤੇ ਸਾਧਿਆ ਨਿਸ਼ਾਨਾ, ਕਿਹਾ – ‘ਜਦੋਂ ਮਿੱਤਰਾਂ ਦਾ ਕਰਜ਼ਾ ਮੁਆਫ ਕਰ ਸਕਦੇ ਹੋ ਤਾਂ ਕਿਸਾਨਾਂ ਦਾ ਕਿਉਂ ਨਹੀਂ ?’

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ ਹਮਲਾਵਰ ਰੁਖ ਅਪਣਾ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨਾਲ ਜੁੜੇ ਮੁੱਦੇ ਨੂੰ ਟਵੀਟ ਕਰਦਿਆਂ ਅਸਿੱਧੇ ਤੌਰ ‘ਤੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ।

ਆਪਣੇ ਟਵੀਟ ਵਿੱਚ ਰਾਹੁਲ ਨੇ ਲਿਖਿਆ, “ਜਦੋਂ ਤੁਸੀਂ ਦੋਸਤਾਂ ਦਾ ਕਰਜ਼ਾ ਮਾਫ ਕਰਦੇ ਹੋ ਤਾਂ ਦੇਸ਼ ਦੀ ਅੰਨਦਾਤਾ ਦਾ ਕਿਉਂ ਨਹੀਂ? ਕਿਸਾਨਾਂ ਨੂੰ ਕਰਜ਼ਾ ਮੁਕਤ ਬਣਾਉਣਾ ਮੋਦੀ ਸਰਕਾਰ ਦੀ ਤਰਜੀਹ ਨਹੀਂ ਹੈ। ਇਹ ਸਰਾਸਰ ਬੇਇਨਸਾਫੀ ਹੈ।” ਇਸ ਟਵੀਟ ਦੇ ਨਾਲ ਉਨ੍ਹਾਂ ਨੇ ਇੱਕ ਅਖਬਾਰ ਦੀ ਖ਼ਬਰ ਨੂੰ ਜੋੜਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਸਰਕਾਰ ਨੇ ਸੰਸਦ ਵਿੱਚ ਦੱਸਿਆ ਹੈ ਕਿ ਸਰਕਾਰ ਕੋਲ ਖੇਤੀ ਕਰਜ਼ੇ ਮੁਆਫ ਕਰਨ ਦੀ ਕੋਈ ਯੋਜਨਾ ਨਹੀਂ ਹੈ।

ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਰਾਹੁਲ ਸੋਮਵਾਰ ਨੂੰ ਟਰੈਕਟਰ ਰਾਹੀਂ ਵਿਜੇ ਚੌਕ ਪਹੁੰਚੇ ਸਨ। ਇਸ ਦੌਰਾਨ ਰਾਹੁਲ ਨੇ ਉਨ੍ਹਾਂ ਕਿਸਾਨਾਂ ਦਾ ਸਮਰਥਨ ਕੀਤਾ ਸੀ ਜੋ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਇਸ ਮੌਕੇ ਰਾਹੁਲ ਨੇ ਕਿਹਾ ਸੀ ਕਿ ਸਰਕਾਰ ਕਹਿ ਰਹੀ ਹੈ ਕਿ ਕਿਸਾਨ ਖੁਸ਼ ਹਨ। ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਅੱਤਵਾਦੀ ਅਤੇ ਪਤਾ ਨਹੀਂ ਕੀ-ਕੀ ਕਿਹਾ ਜਾ ਰਿਹਾ ਹੈ। ਪਰ ਹਕੀਕਤ ਇਹ ਹੈ ਕਿ ਕਿਸਾਨਾਂ ਦੇ ਹੱਕ ਖੋਹੇ ਜਾ ਰਹੇ ਹਨ। ਰਾਹੁਲ ਨੇ ਕਿਹਾ, ਮੈਂ ਕਿਸਾਨਾਂ ਦਾ ਸੰਦੇਸ਼ ਲੈ ਕੇ ਆਇਆ ਹਾਂ। ਉਹ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸੰਸਦ ਵਿੱਚ ਇਨ੍ਹਾਂ ਮੁੱਦਿਆਂ ‘ਤੇ ਬਹਿਸ ਨਹੀਂ ਹੋਣ ਦੇ ਰਹੇ। ਉਨ੍ਹਾਂ ਨੂੰ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਵਾਪਿਸ ਲੈਣੇ ਪੈਣਗੇ।

Exit mobile version