Site icon SMZ NEWS

Monsoon Session : ਜਾਸੂਸੀ ਮੁੱਦੇ ‘ਤੇ 14 ਵਿਰੋਧੀ ਪਾਰਟੀਆਂ ਹੋਈਆਂ ਇਕਜੁੱਟ, ਰਾਹੁਲ ਨੇ ਕਿਹਾ -ਨਹੀਂ ਕਰਾਂਗੇ ਕਿਸੇ ਵੀ ਤਰਾਂ ਦਾ ਸਮਝੌਤਾ

ਮੌਨਸੂਨ ਸੈਸ਼ਨ ਦਾ ਅੱਜ 8 ਵਾਂ ਦਿਨ ਹੈ। ਹੁਣ ਤੱਕ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਸਹੀ ਤਰੀਕੇ ਨਾਲ ਨਹੀਂ ਚੱਲ ਸਕੀ ਹੈ। ਅੱਜ ਵੀ ਸੰਸਦ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋ ਗਈ ਹੈ।

ਪੇਗਾਸਸ ਜਾਸੂਸੀ ਕਾਂਡ, ਕਿਸਾਨ ਅੰਦੋਲਨ ਅਤੇ ਕੋਰੋਨਾ ਦੁਖਾਂਤ ਦੇ ਮੁੱਦੇ ‘ਤੇ ਵਿਰੋਧੀ ਧਿਰ ਨਿਰੰਤਰ ਹਮਲਾਵਰ ਰੁੱਖ ਆਪਣਾ ਰਹੀ ਹੈ। ਪੇਗਾਸਸ ਜਾਸੂਸੀ ਮਾਮਲੇ ‘ਤੇ ਵਿਰੋਧੀ ਧਿਰ ਦਾ ਰੁੱਖ ਤਿੱਖਾ ਹੈ, ਜਿਸ ਕਾਰਨ ਸੰਸਦ ਦੀ ਕਾਰਵਾਈ ਹੁਣ ਤੱਕ ਰੁਕੀ ਹੋਈ ਹੈ। ਇਸ ਮਾਮਲੇ ਵਿੱਚ ਵਿਰੋਧੀ ਪਾਰਟੀਆਂ ਦੇ ਆਗੂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਜਵਾਬ ਮੰਗ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਨਾ ਤਾਂ ਸਦਨ ਨੂੰ ਚੱਲਣ ਦੇਣਾ ਚਾਹੁੰਦੀ ਹੈ ਅਤੇ ਨਾ ਹੀ ਇਸ ਬਾਰੇ ਚਰਚਾ ਕਰਨਾ ਚਾਹੁੰਦੀ ਹੈ।

ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ ਹੈ। ਜਦਕਿ ਵਿਰੋਧੀ ਪਾਰਟੀਆਂ ਦੀ ਬੈਠਕ ਵਿੱਚ, ਰਾਹੁਲ ਗਾਂਧੀ ਨੇ ਕਿਹਾ ਕਿ ਪੇਗਾਸਸ ਜਾਸੂਸੀ ਕਾਂਡ ਦੇ ਸੰਬੰਧ ਵਿੱਚ ਕੋਈ ਸਮਝੌਤਾ ਨਹੀਂ ਕਰਾਂਗੇ। ਇਸ ਸੰਬੰਧੀ 10 ਧਿਰਾਂ ਵੱਲੋਂ ਨੋਟਿਸ ਦਿੱਤਾ ਜਾਵੇਗਾ, ਜਿਸ ‘ਤੇ ਰਾਹੁਲ ਗਾਂਧੀ ਵੀ ਦਸਤਖਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਵਿਰੋਧੀ ਧਿਰ ਵੱਖ-ਵੱਖ ਮੁੱਦਿਆਂ ‘ਤੇ ਵੰਡੀਆਂ ਹੋਈਆਂ ਸਨ, ਪਰ ਇਸ ਬੈਠਕ ਤੋਂ ਬਾਅਦ ਪੇਗਾਸਸ ਦੇ ਮੁੱਦੇ ‘ਤੇ ਮਿਲ ਕੇ ਸਰਕਾਰ ਨੂੰ ਘੇਰਨ ਦੀ ਤਿਆਰੀ ਹੈ।

Exit mobile version